16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਤਿੰਨ ਦਿਨਾਂ ਗੁਰਮਤਿ ਸਮਾਗਮ ਰਾਮੇਆਣਾ 'ਚ ਕਰਵਾਉਣ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 07-05-2026
ਕੋਟਕਪੂਰਾ, 6 ਮਈ (ਮੋਹਰ ਸਿੰਘ ਗਿੱਲ)-ਪਰਮੇਸ਼ਰ ਦੁਆਰ ਗੁਰਮਿਤ ਪ੍ਰਚਾਰ ਸੇਵਾ ਦਲ ਅਤੇ ਸਮੂਹ ਸੰਗਤ ਪਿੰਡ ਰਾਮੇਆਣਾ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 27, 28 ਅਤੇ 29 ਮਈ ਨੂੰ ਕੋਟਲੀ ਰੋਡ ਪਿੰਡ ਰਾਮੇਆਣਾ, ਨੇੜੇ ਜੈਤੋ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਕੋਟਕਪੂਰਾ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਪ੍ਰਬੰਧਕ ਰਮਨਦੀਪ ਸਿੰਘ ਸੋਢੀ ਅਤੇ ਸਤਨਾਮ ਸਿੰਘ ਕਰੀਰਵਾਲੀ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮਾਂ ਵਿਚ ਭਾਈ ਰਣਜੀਤ ਸਿੰਘ ਜੀ ਢੰਡਰੀਆਂ ਕਲਾਂ ਵਾਲੇ ਤਿੰਨੋ ਦਿਨ ਆਪਣੇ ਜਥੇ ਨਾਲ ਸੰਗਤ ਨੂੰ ਕੀਰਤਨ ਕਥਾ ਨਾਲ ਇਤਿਹਾਸ ਤੋਂ ਜਾਣੂ ਕਰਵਾਉਣਗੇ | ਉਨ੍ਹਾਂ ਸੰਗਤ ਨੂੰ ਬੇਨਤੀ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਜੀ ਪਹਿਲੀ ਵਾਰ ਇਸ ਇਲਾਕੇ 'ਚ ਸੰਗਤ ਦੇ ਦਰਸ਼ਨ ਕਰਨ ਲਈ ਆ ਰਹੇ ਹਨ | ਇਸ ਧਾਰਮਿਕ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾਵੇ | ਚਨਾਬ ਗਰੁੱਪ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਬਲਜੀਤ ਸਿੰਘ ਖੀਵਾ ਨੇ ਦੱਸਿਆ ਕਿ ਇਸ ਮਹਾਨ ਗੁਰਮਿਤ ਸਮਾਗਮ ਦੇ ਅਖ਼ੀਰਲੇ ਦਿਨ ਮਹਾਨ ਅੰਮਿ੍ਤ ਸੰਚਾਰ ਸਮਾਗਮ 29 ਮਈ ਸ਼ਾਮ ਨੂੰ 5 ਵਜੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਰਾਮੇਆਣਾ ਵਿਖੇ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੁਲਬੀਰ ਸਿੰਘ ਮੱਤਾ ਨਾਲ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ 9 ਬੋਤਲਾਂ ਨਾਜਾਇਜ਼ ਸਮੇਤ ਇਕ ਗਿ੍ਫ਼ਤਾਰ
Ad Position 24