16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਰਮਜੀਤ ਕੌਰ ਦੀ ਪੁਸਤਕ 'ਕੁੱਖ ਤੋਂ ਜਾਗ' ਜਥੇਦਾਰ ਗੜਗੱਜ ਵਲੋਂ ਲੋਕ ਅਰਪਣ <br/>

Ad Position 21
No active advertisement
ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਸਾਹਿਤ ਦੀ ਉਭਰਦੀ ਲੇਖਿਕਾ ਬੀਬਾ ਕਰਮਜੀਤ ਕੌਰ ਮੁਕਤਸਰ ਧਰਮਪਤਨੀ ਰਣਧੀਰ ਸਿੰਘ (ਹੈੱਡ ਗ੍ਰੰਥੀ ਗੁਰੂ ਅੰਗਦ ਦੇਵ ਨਗਰ) ਦੀ ਨਵ ਪ੍ਰਕਾਸ਼ਿਤ ਪੁਸਤਕ 'ਕੁੱਖ ਤੋਂ ਜਾਗ' ਜਥੇਦਾਰ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਲੋਕ ਅਰਪਣ ਕੀਤੀ ਗਈ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੇਖਿਕਾ ਨੂੰ ਮੁਬਾਰਕਬਾਦ ਦਿੰਦਿਆਂ ਮਿਆਰੀ ਸਾਹਿਤ ਰਚਨ ਲਈ ਪ੍ਰੇਰਿਤ ਕੀਤਾ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਰਮਜੀਤ ਕੌਰ ਆਪਣੀ ਪੁਸਤਕ 'ਤੰਦ-ਤਾਣੀਆਂ' ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ | ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਜਥੇਦਾਰ ਸ੍ਰੀ ਦਮਦਮਾ ਸਾਹਿਬ, ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਨਿਰਮਲ ਸਿੰਘ ਕੋਲਿਆਂਵਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗਿਆਨੀ ਜਗਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੁਮੇਰ ਸਿੰਘ ਸਾਬਕਾ ਮੈਨੇਜਰ ਅਤੇ ਭਾਈ ਮਨਤਾਜ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਸੀ. ਕਮਿਸ਼ਨ ਦੇ ਸਾਬਕਾ ਮੈਂਬਰ ਐਡਵੋਕੇਟ ਕਰਨਵੀਰ ਸਿੰਘ ਇੰਦੌਰਾ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਦੇ ਪੰਜ ਜ਼ਿਲਿ੍ਹਆਂ 'ਚ 319 ਖਰੀਦ ਕੇਂਦਰਾਂ 'ਤੇ ਕਣਕ ਖਰੀਦ ਬੰਦ <br/>
Ad Position 24