16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਐੱਸ.ਸੀ. ਕਮਿਸ਼ਨ ਦੇ ਸਾਬਕਾ ਮੈਂਬਰ ਐਡਵੋਕੇਟ ਕਰਨਵੀਰ ਸਿੰਘ ਇੰਦੌਰਾ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਮੁੱਖ ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤ ਐਡਵੋਕੇਟ ਕਰਨਵੀਰ ਸਿੰਘ ਇੰਦੌਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਮੁੱਖ ਸਾਥੀ ਬੰਟੀ ਇੰਦੌਰਾ ਸਮੇਤ ਹੋਰ ਕਈ ਆਗੂ ਕਾਂਗਰਸ ਵਿਚ ਸ਼ਾਮਿਲ ਹੋਏ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਤਜ਼ਰਬੇਕਾਰ ਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਵਰਨਣਯੋਗ ਹੈ ਕਿ ਕਰਨਵੀਰ ਇੰਦੌਰਾ ਸੀਨੀਅਰ ਆਗੂ ਚੌਧਰੀ ਮਾਤੂ ਰਾਮ ਸਾਬਕਾ ਵਿਧਾਇਕ ਮਲੋਟ ਦੇ ਪੋਤਰੇ ਹਨ ਅਤੇ ਧਰਮ ਚੰਦ ਇਦੌਰਾ ਦੇ ਸਪੁੱਤਰ ਹਨ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਵੀ ਹਾਜ਼ਰ ਸਨ | ਐਡਵੋਕੇਟ ਕਰਨਵੀਰ ਇੰਦੌਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਸ ਨੂੰ ਮਿਹਨਤ ਤੇ ਲਗਨ ਨਾਲ ਨਿਭਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਲੋਟ ਦੀਆਂ ਮੰਡੀਆਂ 'ਚ ਕਣਕ ਦੀ ਲਿਫ਼ਟਿੰਗ ਠੱਪ, ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ <br/> ਅਗਲੀ ਖ਼ਬਰ ਕਰਮਜੀਤ ਕੌਰ ਦੀ ਪੁਸਤਕ 'ਕੁੱਖ ਤੋਂ ਜਾਗ' ਜਥੇਦਾਰ ਗੜਗੱਜ ਵਲੋਂ ਲੋਕ ਅਰਪਣ <br/>
Ad Position 24