ਮਲੋਟ, 6 ਮਈ (ਪਾਟਿਲ)-ਪੰਜਾਬ ਸਰਕਾਰ ਦੁਆਰਾ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਮੰਗਾਂ ਸੰਬੰਧੀ ਕੀਤੀ ਜਾ ਰਹੀ ਟਾਲ-ਮਟੋਲ ਦੀ ਨੀਤੀ ਵਿਰੁੱਧ ਸੰਘਰਸ਼ ਨੂੰ ਆਰ-ਪਾਰ ਦੀ ਲੜਾਈ ਵਿਚ ਲਾਮਬੰਦ ਕਰਨ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਚ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਵਲੋਂ ਜੀ.ਟੀ.ਯੂ. ਦੀ ਅਗਵਾਈ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਸੰਬੰਧੀ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਬਲਾਕ ਪ੍ਰਧਾਨ ਕੁਲਬੀਰ ਜੋਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੋਂਦ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਗਏ ਸਨ, ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਇਸ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਮੁਲਾਜ਼ਮ ਮੰਗਾਂ ਲਾਗੂ ਕਰਵਾਉਣ ਲਈ 17 ਮਈ ਨੂੰ ਜਲੰਧਰ ਵਿਖੇ ਕਨਵੈਨਸ਼ਨ ਕੀਤੀ ਜਾ ਰਹੀ ਹੈ | ਇਸ ਸਮੇਂ ਮੁਲਾਜ਼ਮ ਆਗੂ ਵਿਕਰਮਜੀਤ ਸਿੰਘ ਸੰਧੂ, ਅਮਰੀਕ ਸਿੰਘ, ਬਲਕਰਨ ਸਿੰਘ, ਰਜੇਸ਼ ਕੌਸ਼ਿਕ, ਰਮੇਸ਼ ਵਰਮਾ, ਬਲਕਰਨ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਮੰਗੂ ਸਿੰਘ, ਡਾਕਟਰ ਅਮਨਦੀਪ ਸਿੰਘ, ਸੁਖਵਿੰਦਰਜੀਤ ਸਿੰਘ ਮੈਣੀ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ, ਮੁਕੇਸ਼ ਕੁਮਾਰ, ਹਰਬਖ਼ਸ਼ ਬਹਾਦਰ ਸਿੰਘ, ਗੁਰਵਿੰਦਰ ਸਿੰਘ ਆਲਮਵਾਲਾ, ਆਕਾਸ਼ਦੀਪ ਕੁਰਾਈਵਾਲਾ ਆਦਿ ਹਾਜ਼ਰ ਸਨ |