ਗਿੱਦੜਬਾਹਾ, 6 ਮਈ (ਪਰਮਜੀਤ ਸਿੰਘ ਥੇੜ੍ਹੀ)-ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਲੈ ਕੇ ਗਿੱਦੜਬਾਹਾ ਵਿਖੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਵਲੋਂ ਆਪਣੇ ਦਫ਼ਤਰ ਦੇ ਬਾਹਰ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਲੋਕਾਂ ਨੇ 15 ਸਾਲ ਤੋਂ ਸੱਤਾ 'ਤੇ ਬੈਠੀ ਮਮਤਾ ਬੈਨਰਜੀ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ ਅਤੇ ਭਾਜਪਾ ਦੀਆਂ ਵਿਕਾਸ ਨੀਤੀਆਂ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਵੀ ਲੋਕ ਭਲਾਈ ਸਕੀਮਾਂ ਬਣਾਈਆਂ ਜਾਂਦੀਆਂ ਸਨ, ਮਮਤਾ ਬੈਨਰਜੀ ਉਨ੍ਹਾਂ ਸਕੀਮਾਂ ਨੂੰ ਬੰਗਾਲ ਵਿਚ ਲਾਗੂ ਨਹੀਂ ਕਰਦੀ ਸੀ, ਜਿਸ ਦੇ ਚੱਲਦਿਆਂ ਮਮਤਾ ਬੈਨਰਜੀ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੌਕੇ ਦਿਨੇਸ਼ ਸਿੰਗਲਾ ਬੌਬੀ, ਪਿ੍ਤਪਾਲ ਸ਼ਰਮਾ, ਵਿਨੋਕ ਬਾਂਸਲ ਲੱਕੀ, ਲਲਿਤ ਗਰਗ ਸੰਨੀ, ਰਾਜਪਾਲ ਇੰਦੌਰਾ, ਅਨਮੋਲ ਸੇਠੀ, ਰਾਜੂ ਸਹਾਰਨ, ਹਰਦੀਪ ਸਿੰਘ ਦੇਦ, ਵਿਵੇਕ ਅਰੋੜਾ, ਦੇਵਕੀ ਨੰਦਨ ਗਰਗ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ |