15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਜਿੱਤੀ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਜਿੱਤ ਦਾ ਝੰਡਾ ਲਹਿਰਾਇਆ ਹੈ | ਬਠਿੰਡਾ ਵਿਚ ਹੋਈ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਸੱਤਵੀਂ ਜਮਾਤ ਦੇ ਰਾਜਵੀਰ ਸਿੰਘ ਸਿੱਧੂ ਨੇ ਸੋਨ ਤਗਮਾ, ਨੌਵੀ ਜਮਾਤ ਦੀ ਖੁਸ਼ਦੀਪ ਕੌਰ, ਛੇਵੀਂ ਜਮਾਤ ਦੇ ਹਰਗੁਣਪ੍ਰੀਤ ਕੌਰ, ਅੱਠਵੀਂ ਜਮਾਤ ਦੀ ਨਵਸੀਰਤ ਕੌਰ ਅਤੇ ਛੇਵੀਂ ਜਮਾਤ ਦੀ ਨਵਗੁਣਨੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ | ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਦੀ ਮਹਾਕਦੀਪ ਕੌਰ, ਅੱਠਵੀਂ ਜਮਾਤ ਦੀ ਗੁਨਜ਼ਲੀਨ ਕੌਰ ਅਤੇ ਸੱਤਵੀਂ ਜਮਾਤ ਦੇ ਸ਼ਿਵਦੀਪ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਪਿ੍ੰਸੀਪਲ ਨੀਲਮ ਵਰਮਾ ਅਤੇ ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨਵਜੋਤ ਸਿੰਘ ਸਿੱਧੂ ਸੁਖਾਨੰਦ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਪ੍ਰਸੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ- ਡੀ.ਸੀ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਤਿੰਨ ਦਿਨਾਂ ਤਿੱਤਿਆ ਸੋਪਾਨ ਟੈਸਟਿੰਗ ਕੈਂਪ ਸ਼ੁਰੂ <br/>
Ad Position 24