15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ- ਡੀ.ਸੀ <br/>

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ <br/> 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਅਧੀਨ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾਣਗੀਆਂ | ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਰੀਦਕੋਟ ਲਈ ਪੁਨੀਤ ਸ਼ਰਮਾ ਐਸ.ਡੀ.ਐਮ ਫ਼ਰੀਦਕੋਟ ਨੂੰ ਰਿਟਰਨਿੰਗ ਅਫ਼ਸਰ ਅਤੇ ਜਤਿੰਦਰਪਾਲ ਸਿੰਘ ਮਾਨ ਐਗਰੀਕਲਚਰ ਡਿਵੈਲਪਮੈਂਟ ਅਫ਼ਸਰ (ਇਨਫ਼ੋਰਸਮੈਂਟ) ਫ਼ਰੀਦਕੋਟ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਨਗਰ ਕੌਂਸਲ ਕੋਟਕਪੂਰਾ ਲਈ ਬੇਅੰਤ ਸਿੰਘ ਸਿੱਧੂ ਐਸ.ਡੀ.ਐਮ.ਕੋਟਕਪੂਰਾ ਨੂੰ ਰਿਟਰਨਿੰਗ ਅਫ਼ਸਰ ਅਤੇ ਗੁਰਚਰਨ ਸਿੰਘ ਬਰਾੜ ਨਾਇਬ ਤਹਿਤਸੀਲਦਾਰ ਕੋਟਕਪੂਰਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ | ਨਗਰ ਕੌਂਸਲ ਜੈਤੋ ਲਈ ਵਿਕਰਮਜੀਤ ਐਸ.ਡੀ.ਐਮ. ਜੈਤੋ ਨੂੰ ਰਿਟਰਨਿੰਗ ਅਫ਼ਸਰ ਅਤੇ ਹਰਪ੍ਰੀਤ ਸਿੰਘ ਧਾਲੀਵਾਲ ਅਸਿਸਟੈਂਟ ਫ਼ੂਡ ਸਪਲਾਈ ਅਫ਼ਸਰ ਜੈਤੋ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 13 ਮਈ ਤੋਂ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸੰਬੰਧਿਤ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਦਫਤਰਾਂ ਵਿਚ ਪ੍ਰਾਪਤ ਕੀਤੇ ਜਾਣਗੇ |


Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ <br/> ਅਗਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਜਿੱਤੀ <br/>
Ad Position 24