15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੋਟ, 12 ਮਈ (ਪਾਟਿਲ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ 8 ਮੈਡੀਕਲ ਸਾਇੰਸ ਦੀਆਂ ਵਿਦਿਆਰਥਣਾ ਨੂੰ ਸਾਈਕਲ ਵੰਡੇ | ਕੈਬਨਿਟ ਮੰਤਰੀ ਨੇ ਸਕੂਲ ਦੀਆਂ ਲੜਕੀਆਂ ਨੂੰ ਸਾਈਕਲ ਵੰਡਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਨ੍ਹਾਂ ਨੂੰ ਸਕੂਲ ਆਉਣ-ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰ ਰਹੀ ਹੈ | ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਵਲੋਂ ਪਹਿਲਾਂ ਇਸ ਸਕੂਲ ਵਿਚ ਬੱਚਿਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਤੋਂ ਇਲਾਵਾ ਕਮਰਿਆਂ ਵਿਚ ਏ.ਸੀ. ਵੀ ਲਗਵਾ ਕੇ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚ ਅੱਵਲ ਆਏ ਬੱਚਿਆਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ <br/>
Ad Position 24