ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਤੇ ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਦੁਆਰਾ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਸਕੂਲ ਵਿਚ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਿੱਖਿਆ ਜੀਵਨ ਵਿਚ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਦੀ ਪ੍ਰੇਰਣਾ ਦਿੰਦੀ ਹੈ | ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਦੀਆਂ ਹਨ | ਸਮਾਗਮ ਦੌਰਾਨ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |