ਦੋਦਾ, 12 ਮਈ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਸਕੂਲ ਦੀਆਂ ਦੋ ਵਿਦਿਅਰਥਣਾਂ ਨੇ ਮੈਰਿਟ ਸੂਚੀ 'ਚ ਜਗ੍ਹਾ ਬਣਾ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਪਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਵਿਦਿਆਰਥਣ ਹਰਮੀਨ ਕੌਰ ਪੁੱਤਰੀ ਰਣਜੀਤ ਸਿੰਘ ਨੇ 650 'ਚੋਂ 631 ਅੰਕ ਹਾਸਿਲ ਕਰਕੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਅਤੇ ਪੰਜਾਬ ਵਿਚੋਂ 14ਵਾਂ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਇਸੇ ਸਕੂਲ ਦੀ ਵਿਦਿਆਰਥਣ ਰਸਪਿੰਦਰ ਕੌਰ ਪੁੱਤਰੀ ਦਵਿੰਦਰ ਸਿੰਘ ਨੇ 650 'ਚੋਂ 625 ਅੰਕ ਅਤੇ ਸਵਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 650 'ਚੋਂ 624 ਅੰਕ, ਜਸਪ੍ਰੀਤ ਪੁੱਤਰੀ ਮਹਿੰਦਰ ਸਿੰਘ ਨੇ 650 'ਚੋਂ 622 ਅੰਕ, ਅਰਮਾਨ ਸਿੰਘ ਪੁੱਤਰ ਜਗਮੀਤ ਸਿੰਘ ਨੇ 650 'ਚੋਂ 617 ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿਚ ਜਗ੍ਹਾ ਬਣਾਈ ਹੈ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ ਕੁੱਲ 69 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 16 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 8 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਦੇ ਐੱਮ.ਡੀ. ਹਰਜੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਲਾਸ ਇੰਚਾਰਜ ਕਿਰਨਦੀਪ ਕੌਰ ਤੇ ਗੁਰਮੀਤ ਸਿੰਘ ਤੋਂ ਇਲਾਵਾ ਸਾਰੇ ਹੀ ਅਧਿਆਪਕਾਂ, ਸਕੂਲ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |