15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐੱਸ.ਸਿਟੀ ਮੋਨਟੈਂਸਰੀ ਸਕੂਲ ਵਿਖੇ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 13-05-2026
ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਸਿਟੀ ਮੋਨਟੈਂਸਰੀ ਸਕੂਲ ਗਿੱਦੜਬਾਹਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਸਕੂਲ ਦੇ ਐੱਮ.ਡੀ. ਸਤਪਾਲ ਸ਼ਰਮਾ ਤੇ ਪਿ੍ੰਸੀਪਲ ਕਮਲੇਸ਼ ਸ਼ਰਮਾ ਦੀ ਅਗਵਾਈ ਵਿਚ ਲਗਾਏ ਮੈਡੀਕਲ ਕੈਂਪ ਦੌਰਾਨ ਬੱਚਿਆਂ ਦੇ ਖ਼ੂਨ ਦੇ ਟੈੱਸਟ ਕੀਤੇ ਗਏ ਅਤੇ 10 ਸਾਲ ਉਮਰ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਸੈਂਪਲ ਲਏ ਗਏ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੇ ਮੁੱਖ ਪ੍ਰਬੰਧਕ ਸਤਪਾਲ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਤੇ ਉਨ੍ਹਾਂ ਦੀ ਸਰੀਰਕ ਫਿਟਨੈੱਸ ਲਈ ਸਮੇਂ-ਸਮੇਂ 'ਤੇ ਉਨ੍ਹਾਂ ਦੀ ਮੈਡੀਕਲ ਜਾਂਚ ਜ਼ਰੂਰੀ ਹੁੰਦੀ ਹੈ ਤਾਂ ਕਿ ਬੱਚੇ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ | ਇਸ ਮੌਕੇ ਉਨ੍ਹਾਂ ਇਸ ਕੈਂਪ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਅਧਿਆਪਕ ਸਤਿੰਦਰਜੀਤ ਕੌਰ, ਸਿਮਰਨਜੀਤ ਸਿੰਘ, ਪਾਰਸ, ਰਿੰਕੀ, ਪਰਮਜੀਤ ਕੌਰ ਤੇ ਰਮਨਦੀਪ ਕੌਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੀਟਿੰਗ <br/> ਅਗਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24