15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਾਰਡ ਨੰਬਰ 26 ਤੋਂ 'ਆਪ' ਆਗੂ ਜਸਵਿੰਦਰ ਸਿੰਘ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੋਟ, 12 ਮਈ (ਪਾਟਿਲ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਵਾਰਡ ਨੰਬਰ 26 ਵਿਚੋਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਜਸਵਿੰਦਰ ਸਿੰਘ ਜੋ ਕਿ ਆਮ ਆਦਮੀ ਪਾਰਟੀ ਦੇ ਬਾਜ਼ੀਗਰ ਵਿੰਗ ਦੇ ਹਲਕਾ ਇੰਚਾਰਜ ਸਨ ਅਤੇ ਇਸ ਸਮੇਂ ਹਲਕਾ ਕੋਆਰਡੀਨੇਟਰ ਵਿਮੁਕਤ ਕਬੀਲਿਆਂ ਦੇ ਤੌਰ 'ਤੇ ਆਪਣੀ ਸੇਵਾ ਨਿਭਾ ਰਹੇ ਹਨ | ਅੱਜ ਉਨ੍ਹਾਂ ਵਲੋਂ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ ਦਾ ਪੱਲਾ ਫ਼ੜ੍ਹ ਲਿਆ ਗਿਆ | ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਵੱਖ ਵੱਖ-ਵੱਖ ਵਾਰਡਾਂ ਵਿਚੋਂ ਬਹੁਤ ਆਗੂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਲਈ ਤਾਲਮੇਲ ਕਰ ਰਹੇ ਹਨ | ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਵਲੋਂ ਰਸਮੀ ਤੌਰ 'ਤੇ ਜਸਵਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰਵਾਈ ਗਈ | ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲੋਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸਾਹਿਲ ਮੋਂਗਾ ਮਲੋਟ ਨੂੰ ਬਠਿੰਡਾ ਨਗਰ ਪੰਚਾਇਤ ਦਾ ਅਬਜ਼ਰਵਰ ਨਿਯੁਕਤ ਅਗਲੀ ਖ਼ਬਰ ਸਟਰੀਟ ਲਾਈਟਾਂ ਚਾਲੂ ਕਰਨ ਦੀ ਮੰਗ <br/>
Ad Position 24