ਮਲੋਟ, 12 ਮਈ (ਪਾਟਿਲ)-ਪੰਜਾਬ ਕਾਂਗਰਸ ਵਲੋਂ ਆਉਣ ਵਾਲੀਆਂ 2026 ਦੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਤਹਿਤ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵਲੋਂ ਬਠਿੰਡਾ ਦੀ ਮਲੂਕਾ ਨਗਰ ਪੰਚਾਇਤ ਲਈ ਸਾਹਿਲ ਮੋਂਗਾ ਮਲੋਟ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਸਾਹਿਲ ਮੋਂਗਾ ਮਲੋਟ ਦੀ ਨਿਯੁਕਤੀ ਤੋਂ ਬਾਅਦ ਮਲੋਟ ਕਾਂਗਰਸ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਰਕਰਾਂ ਨੇ ਕਿਹਾ ਕਿ ਸਾਹਿਲ ਮੋਂਗਾ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਮਲੋਟ ਵਿਚ ਵੀ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਸਾਹਿਲ ਮੋਂਗਾ ਮਲੋਟ ਨੇ ਪੰਜਾਬ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ |