15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੁੱਕ ਪਲਾਂਟ ਦੇ ਵਿਰੋਧ 'ਚ ਧਰਨਾ <br/>

Ad Position 21
No active advertisement
ਅਜੀਤ ਡੈਸਕ 13-05-2026
ਗਿੱਦੜਬਾਹਾ, 12 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਮਧੀਰ ਵਿਖੇ ਲੱਗ ਰਹੇ ਲੁੱਕ ਪਲਾਂਟ ਦੇ ਵਿਰੋਧ ਵਿਚ ਭਾਕਿਯੂ ਏਕਤਾ (ਸਿੱਧੂਪੁਰ) ਦੇ ਹਲਕਾ ਪ੍ਰਧਾਨ ਠਾਣਾ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਪਿੰਡ ਮਧੀਰ ਦੀ ਹਦੂਦ ਵਿਚ ਇਕ ਨਿੱਜੀ ਕੰਪਨੀ ਵਲੋਂ ਬੱਜਰੀ-ਲੁੱਕ ਮਿਕਸ ਪਲਾਂਟ ਲਗਾਏ ਜਾਣ ਦੀਆਂ ਮੁੱਢਲੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਬੀਤੇ ਦਿਨੀਂ ਪਿੰਡ ਮਧੀਰ ਵਾਸੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ | ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਕਤ ਪਲਾਂਟ ਵਿਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਾ ਕਾਰਨ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਹੈ | ਬਲਾਕ ਪ੍ਰਧਾਨ ਠਾਣਾ ਸਿੰਘ ਦਾ ਕਹਿਣਾ ਸੀ ਕਿ ਲੱਗ ਰਿਹਾ ਲੁੱਕ ਪਲਾਂਟ ਪਿੰਡ ਮਧੀਰ ਦੇ ਬਿਲਕੁੱਲ ਨਜ਼ਦੀਕ ਹੈ ਅਤੇ ਪਿੰਡ ਵਾਸੀਆਂ ਲਈ ਇਹ ਪਲਾਂਟ ਘਾਤਕ ਸਿੱਧ ਹੋਵੇਗਾ | ਮਾਲਵੇ ਵਿਚ ਪਹਿਲਾਂ ਹੀ ਕੈਂਸਰ, ਕਾਲਾ ਪੀਲੀਆ ਅਤੇ ਹੋਰ ਬਿਮਾਰੀਆਂ ਤੋਂ ਲੋਕ ਪੀੜਤ ਹਨ, ਜਿਸ ਕਰਕੇ ਅਜਿਹੇ ਪਲਾਂਟ ਅਕਸਰ ਹੀ ਆਬਾਦੀ ਵਾਲੀ ਜਗ੍ਹਾ ਤੋਂ ਦੂਰ ਲੱਗਣੇ ਚਾਹੀਦੇ ਹਨ, ਤਾਂ ਜੋ ਆਮ ਲੋਕ ਬਿਮਾਰੀਆਂ ਤੋਂ ਬਚ ਸਕਣ | ਉਨ੍ਹਾਂ ਕਿਹਾ ਕਿ ਜਥੇਬੰਦੀ ਪਿੰਡ ਵਾਸੀਆਂ ਦੇ ਨਾਲ ਚੱਟਾਨ ਵਾਗ ਖੜ੍ਹੀ ਹੈ ਅਤੇ ਇਹ ਪਲਾਂਟ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਜਗਦੀਪ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਲੱਭਾ ਸਿੰਘ ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਦੀਪਇੰਦਰ ਸਿੰਘ, ਡਾ. ਗੁਰਜੀਤ ਸਿੰਘ, ਰੱਤੂ ਸਿੰਘ, ਗੁਰਤੇਜ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ ਮਾਨ, ਜਗਦੀਪ ਸਿੰਘ ਭੁੱਲਰ, ਰਾਜਾ ਸਿਘ, ਜਸਵੀਰ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਹਰਮੇਲ ਸਿੰਘ, ਬੋਘਾ ਸਿੰਘ ਅਤੇ ਚੇਤ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਸਟੀਚਿਊਟ ਵਿਖੇ ਨਰਸਿੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਕੇਸਾਂ ਦਾ ਮਾਲ ਪਾਰਦਰਸ਼ੀ ਢੰਗ ਨਾਲ ਨਸ਼ਟ <br/>
Ad Position 24