ਗਿੱਦੜਬਾਹਾ, 12 ਮਈ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ, ਡਾ. ਬਲਤੇਜ ਸਿੰਘ, ਬੀਬੀ ਪ੍ਰਭਜੋਤ ਕੌਰ ਨੇ ਸਮਾਗਮ ਵਿਚ ਸ਼ਿਰਕਤ ਕੀਤੀ | ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਫਲੋਰੈਂਸ ਨਾਈਟਿੰਗ ਗੇਲ ਦੇ ਜਨਮ ਦਿਨ ਨੂੰ ਸਮਰਪਿਤ ਨਰਸਿੰਗ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਮਨੁੱਖਤਾ ਦੇ ਭਲੇ ਲਈ ਅਨੇਕਾਂ ਹੀ ਕਾਰਜ ਕੀਤੇ | ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ | ਬਲਵਿੰਦਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਨਰਸਿੰਗ ਦਿਵਸ 'ਤੇ ਵਧਾਈ ਦਿੱਤੀ | ਇਸ ਮੌਕੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅਨੂਪ੍ਰੀਤ ਤੇ ਗੁਰਸ਼ਰਨ ਪਹਿਲੇ, ਲਵਪ੍ਰੀਤ ਤੇ ਏਕਪ੍ਰੀਤ ਦੂਜੇ, ਰੀਨਾ ਕੌਰ ਤੇ ਪ੍ਰਭਜੋਤ ਕੌਰ ਤੀਜੇ ਸਥਾਨ 'ਤੇ ਰਹੀਆਂ | ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਸਪ੍ਰੀਤ ਕੌਰ, ਪਰਮਜੀਤ ਕੌਰ, ਸੁਮਨਪ੍ਰੀਤ ਕੌਰ, ਪਿੰਕੀ, ਦਿਖਸ਼ਾ, ਰਿੰਪੀ ਜੋਤੀ, ਅਜੈ ਕੁਮਾਰ, ਜਸਪਾਲ ਕੌਰ, ਹਰਦੇਵ ਸਿੰਘ, ਮਲਕੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |