ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਂਸਦ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਪੰਜ ਮੈਂਬਰੀ ਅਨੁਸਾਸਨਿਕ ਕਮੇਟੀ ਦਾ ਗਠਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਗਠਿਤ ਕੀਤੀ ਗਈ ਕਮੇਟੀ 'ਚ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਗੋਰਾ ਚੇਅਰਮੈਨ ਨਿਯੁਕਤ ਕੀਤੇ ਗਏ ਹਨ | ਜਦੋਂ ਕਿ ਮੈਂਬਰਾਂ 'ਚ ਵਰਿੰਦਰ ਸ੍ਰੀਮਾਨ ਕੋਟਕਪੂਰਾ, ਅਮਰਜੀਤ ਸਿੰਘ ਜੱਜ ਨੱਥਲਵਾਲਾ, ਸੁਖਮੰਦਰ ਸਿੰਘ ਸ਼ੇਰ ਸਿੰਘ ਵਾਲਾ ਅਤੇ ਕੁਲਦੀਪ ਸਿੰਘ ਬਰਾੜ ਬਹਿਬਲ ਖੁਰਦ ਸ਼ਾਮਿਲ ਕੀਤੇ ਗਏ ਹਨ | ਬੱਬੂ ਬਰਾੜ ਨੇ ਦੱਸਿਆ ਕਿ ਇਹ ਪੰਜ ਮੈਂਬਰੀ ਕਮੇਟੀ ਜ਼ਿਲ੍ਹੇ ਅੰਦਰ ਅਨੁਸ਼ਾਸਨ ਨੂੰ ਪਾਬੰਦ ਕਰੇਗਾ |