14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਆਗੂ ਸੂਬਾ ਸਿੰਘ ਬਾਦਲ ਨੇ ਐਸ.ਡੀ.ਐਮ ਨਾਲ ਮੁਲਾਕਾਤ ਕੀਤੀ <br/>

Ad Position 21
No active advertisement
ਅਜੀਤ ਡੈਸਕ 13-05-2026
ਜੈਤੋ, 12 ਮਈ (ਗੁਰਮੀਤਪਾਲ ਰੋੜੀਕਪੂਰਾ)-ਆਉਣ ਵਾਲੀਆਂ ਜੈਤੋ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਐਸ.ਡੀ.ਐਮ ਜੈਤੋ ਵਿਕਰਮਜੀਤ ਬਾਂਸਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਸੂਬਾ ਸਿੰਘ ਬਾਦਲ ਨੇ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੀ ਮੰਗ ਕਰਦਿਆਂ ਪ੍ਰਸ਼ਾਸਨ ਨੂੰ ਕਈ ਅਹਿਮ ਮਸਲਿਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਹਰ ਪਾਰਟੀ ਅਤੇ ਹਰ ਉਮੀਦਵਾਰ ਨੂੰ ਬਰਾਬਰ ਦਾ ਮੌਕਾ ਮਿਲੇ ਅਤੇ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਪੱਖਪਾਤ ਨਾ ਹੋਵੇ | ਇਸ ਮੌਕਾ ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਬਰਗਾੜੀ, ਗੁਰਚਰਨ ਸਿੰਘ ਜੈਤੋ ਅਤੇ ਅੰਮਿ੍ਤ ਸਿੰਘ ਜੈਤੋ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦਾ ਖੁੱਲ੍ਹ ਕੇ ਦਿੱਤਾ ਸਮਰਥਨ <br/> ਅਗਲੀ ਖ਼ਬਰ ਸ੍ਰੀ ਰਾਮਲੀਲਾ ਨਵੀਂ ਕਮੇਟੀ ਦਾ ਗਠਨ <br/>
Ad Position 24