14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਂਗਰਸ ਨੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦਾ ਖੁੱਲ੍ਹ ਕੇ ਦਿੱਤਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਫ਼ਰੀਦਕੋਟ ਦਫ਼ਤਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਕੱਚੇ ਸਫ਼ਾਈ ਕਾਮਿਆਂ ਦੀ ਚੱਲ ਰਹੀ ਹੜਤਾਲ 'ਚ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਫ਼ਾਈ ਕਰਮਚਾਰੀਆਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਲੜਾਈ ਵਿਚ ਨਾਲ ਖੜ੍ਹੀ ਹੈ | ਉਨ੍ਹਾਂ 'ਆਪ' ਆਗੂਆਂ 'ਤੇ ਨਿਸ਼ਾਨਾ ਸਾਧਿਆ ਕਿਹਾ ਕਿ ਉਹ ਉਦਘਾਟਨ ਦੀ ਰਾਜਨੀਤੀ ਛੱਡ ਕੇ ਸਥਾਨਕ ਮੁੱਦੇ ਹੱਲ ਕਰਨ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਹਰ ਮੌਸਮ ਵਿਚ ਕੰਮ ਕਰਕੇ ਸਿਹਤ ਤੇ ਸਫ਼ਾਈ ਬਣਾਈ ਰੱਖਦੇ ਹਨ | ਇਨ੍ਹਾਂ ਨੂੰ ਸਤਿਕਾਰ ਅਤੇ ਅਧਿਕਾਰ ਮਿਲਣੇ ਚਾਹੀਦੇ ਹਨ, ਸਾਲਾਂ ਤੋਂ ਸ਼ਹਿਰ ਨੂੰ ਸਾਫ਼ ਰੱਖਣ ਵਾਲੇ ਇਹ ਮਜ਼ਦੂਰ ਅੱਜ ਆਪਣੇ ਹੀ ਹੱਕਾਂ ਲਈ ਸੜਕਾਂ 'ਤੇ ਖੜ੍ਹੇ ਹੋਣ ਲਈ ਮਜਬੂਰ ਹਨ | ਉਨ੍ਹ੍ਹਾਂ ਕਿਹਾ ਕਿ ਸਰਕਾਰ ਦੀ ਬੇਰੁਖ਼ੀ ਅਤੇ ਵਾਅਦਾ ਖ਼ਿਲਾਫ਼ੀ ਨੇ ਮਜ਼ਦੂਰ ਵਰਗ ਦੇ ਦਿਲਾਂ ਵਿਚ ਗਹਿਰੀ ਨਿਰਾਸ਼ਾ ਪੈਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਐਮ.ਸੀ. ਚੋਣਾਂ ਵਿਚ ਸਰਕਾਰ ਐਨ.ਓ.ਸੀ. ਨਾ ਦੇ ਕੇ ਜੋ ਧੱਕਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਇਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਇਹ ਚੋਣਾਂ ਲੜਨਾ ਹੀ ਨਹੀਂ ਚਾਹੁੰਦੀ | ਉਨ੍ਹਾਂ ਕਿਹਾ ਕਿ ਜੇਕਰ ਧੱਕਾ ਹੀ ਕਰਨਾ ਹੈ ਤਾਂ ਸਿੱਧਾ ਹੀ ਆਪਣੇ ਉਮੀਦਵਾਰਾਂ ਨੂੰ ਐਲਾਨ ਦਿੱਤਾ ਜਾਵੇ ਫਿਰ ਇਹ ਕਿਉਂ ਚੋਣਾਂ ਕਰਵਾਉਣ 'ਤੇ ਇਨ੍ਹਾਂ ਪੈਸਾ ਖਰਚ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਗਲਤ ਕੰਮ ਨਹੀਂ ਕੀਤਾ ਤਾਂ ਚੋਣਾਂ ਲੜਨ | ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਸੋਚ ਸਮਝ ਕੇ ਵੋਟ ਪਾਉਣ ਕਿਉਂਕਿ ਕੁਝ ਮਹੀਨਿਆਂ ਵਿਚ 2027 ਦੇ ਇਲੈਕਸ਼ਨ ਹੋਣ ਵਾਲੇ ਹਨ, ਜੇਕਰ ਲੋਕਾਂ ਨੇ ਕੰਮ ਕਰਵਾਉਣਾ ਹੈ ਤਾਂ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਕਿੳਾੁਕਿ ਨਾ ਅਕਾਲੀ ਦਲ ਨੇ ਅਤੇ ਨਾ ਹੀ ਆਪ ਸਰਕਾਰ ਨੇ ਕੁਝ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੇਵਾ ਸੁਸਾਇਟੀ ਵਲੋਂ ਗੁਰਮਤਿ ਲਿਖਣ ਮੁਕਾਬਲੇ ਦਾ ਫ਼ਲੈਕਸ ਜਾਰੀ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਆਗੂ ਸੂਬਾ ਸਿੰਘ ਬਾਦਲ ਨੇ ਐਸ.ਡੀ.ਐਮ ਨਾਲ ਮੁਲਾਕਾਤ ਕੀਤੀ <br/>
Ad Position 24