14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੇਵਾ ਸੁਸਾਇਟੀ ਵਲੋਂ ਗੁਰਮਤਿ ਲਿਖਣ ਮੁਕਾਬਲੇ ਦਾ ਫ਼ਲੈਕਸ ਜਾਰੀ <br/>

Ad Position 21
No active advertisement
ਅਜੀਤ ਡੈਸਕ 13-05-2026
ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਸਥਾਨਕ ਗੁਰੂ ਨਾਨਕ ਵੈਲਫੇਅਰ ਸੇਵਾ ਸੁਸਾਇਟੀ ਵਲੋਂ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਅਰਜਨ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਗੁਰਮਤਿ ਲਿਖਣ ਮੁਕਾਬਲੇ' ਲਈ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਹਫ਼ਤਾਵਰੀ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ | ਜਿਸ ਵਿਚ 'ਗੁਰਮਤਿ ਲਿਖਣ ਮੁਕਾਬਲੇ' ਦਾ ਫ਼ਲੈਕਸ ਸਮਾਜ ਸੇਵੀ ਗੁਰਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ, ਸੁਸਾਇਟੀ ਦੇ ਪ੍ਰਮੁੱਖ ਆਗੂ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਲੈਕਚਰਾਰ ਬਚਨ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਕਾਲਜ ਰੋਡ ਦੇ ਪ੍ਰਧਾਨ ਬੱਬਰਜੀਤ ਸਿੰਘ, ਪ੍ਰਸਿੱਧ ਰੰਗ ਕਰਮੀ ਰੰਗ ਹਰਜਿੰਦਰ ਸਿੰਘ, ਰਵਿੰਦਰਜੀਤ ਸਿੰਘ, ਬੂਟਾ ਸਿੰਘ, ਜਗਸੀਰ ਸਿੰਘ, ਵਰਿੰਦਰਪਾਲ ਸਿੰਘ ਅਰਨੇਜਾ, ਜਸਮੀਤ ਸਿੰਘ, ਬੇਅੰਤ ਸਿੰਘ, ਬਲਕਾਰ ਸਿੰਘ ਅਤੇ ਸੋਹਣ ਸਿੰਘ ਆਦਿ ਜਾਰੀ ਕੀਤਾ | ਗੁਰਮਤਿ ਲਿਖਣ ਮੁਕਾਬਲੇ ਵਿਚ ਭਾਗ ਲੈਣ ਵਾਲਿਆਂ ਦੇ ਚਾਰ ਵਰਗ ਬਣਾਏ ਗਏ ਹਨ | ਜਿਨ੍ਹਾਂ ਵਿਚ ਪਹਿਲੀ ਤੋਂ ਚੌਥੀ, ਪੰਜਵੀਂ ਤੋਂ ਅੱਠਵੀਂ, ਨੌਵੀ ਤੋਂ ਬਾਰ੍ਹਵੀਂ ਜਮਾਤ ਅਤੇ ਇਸ ਤੋਂ ਇਲਾਵਾ ਓਪਨ ਵਰਗ ਮੁਕਾਬਲਾ ਵੀ ਹੋਵੇਗਾ | ਮੁਕਾਬਲੇ ਦਾ ਨਤੀਜਾ ਅਤੇ ਇਨਾਮ ਵੰਡ ਸਮਾਗਮ ਉਕਤ ਗੁਰਦੁਆਰਾ ਸਾਹਿਬ ਵਿਖੇ 10 ਜੂਨ ਨੂੰ ਸਵੇਰੇ 9 ਵਜੇ ਐਲਾਨਿਆ ਜਾਵੇਗਾ | ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਪ੍ਰਤੀਯੋਗੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਕੌਰ, ਜਸਵਿੰਦਰ ਕੌਰ, ਚੰਦਨਪ੍ਰੀਤ ਕੌਰ, ਜਸਨੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ ਅਤੇ ਵਰਸੀਰਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਸੀ.ਐਚ.ਸੀ ਬਾਜਾਖਾਨਾ ਵਿਖੇ ਕਿਸ਼ੋਰੀਆਂ ਦਾ ਕੀਤਾ ਟੀਕਾਕਰਨ <br/> ਅਗਲੀ ਖ਼ਬਰ ਕਾਂਗਰਸ ਨੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦਾ ਖੁੱਲ੍ਹ ਕੇ ਦਿੱਤਾ ਸਮਰਥਨ <br/>
Ad Position 24