ਕੋਟਕਪੂਰਾ, 12 ਮਈ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਯੂਨੀਅਨ ਇਕਾਈ ਹਰੀਨੌਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੂਬੇਦਾਰ ਹਰਮੇਲ ਸਿੰਘ ਦੀ ਅਗਵਾਈ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਖਜ਼ਾਨਚੀ ਪਲਵਿੰਦਰ ਸਿੰਘ ਨੇ ਬੀਤੇ ਦਿਨੀਂ ਕੋਟਕਪੂਰਾ ਵਿਖੇ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਚਮਕੌਰ ਸਿੰਘ ਨੂੰ ਯੂਨੀਅਨ ਦੇ ਉਪ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਗਿਆ¢ ਇਸ ਮੀਟਿੰਗ 'ਚ ਗੁਰਜੀਤ ਸਿੰਘ ਜੀਤ, ਰਾਜਿੰਦਰ ਸਿੰਘ ਕਾਲਾ ਪੰਚ, ਜਸਵਿੰਦਰ ਸਿੰਘ ਪੱਪੂ ਪੰਚ ਦੇ ਪਹੁੰਚਣ 'ਤੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਨੇ ਜੀ ਆਇਆਂ ਕਿਹਾ ਅਤੇ ਪਿੰਡ 'ਚ ਹੋਣ ਵਾਲੇ ਸਾਂਝੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ¢ ਇਸ ਮੌਕੇ ਸਾਬਕਾ ਪ੍ਰਧਾਨ ਦਲਜੀਤ ਸਿੰਘ, ਮਾਸਟਰ ਗੇਜ ਰਾਮ ਭੌਰਾ, ਬਲਵਿੰਦਰ ਸਿੰਘ ਭੱਟੀ, ਬਲਦੇਵ ਸਿੰਘ ਲਾਇਨਮੈਨ, ਸਿਕੰਦਰ ਸਿੰਘ, ਮਾਸਟਰ ਬਲਵਿੰਦਰ ਸਿੰਘ, ਪ੍ਰਦੀਪ ਸਿੰਘ ਗਿੱਲ, ਜਗਦੀਪ ਸਿੰਘ ਸਿੱਧੂ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ |