10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

Ad Position 21
No active advertisement
ਅਜੀਤ ਡੈਸਕ 14-05-2026
ਸ੍ਰੀ ਮਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੈਵੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ, ਮਲੋਟ ਦੇ 27 ਵਾਰਡਾਂ ਅਤੇ ਗਿੱਦੜਬਾਹਾ ਦੇ 19 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੈਵੀ ਗੋਇਲ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਰਿਟਰਨਿੰਗ ਅਫ਼ਸਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਲਈ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਨੂੰ ਰਿਟਰਨਿੰਗ ਅਫ਼ਸਰ ਅਤੇ ਨਵਤੇਜ ਸਿੰਘ ਐੱਸ.ਡੀ.ਓ. (ਰਾਜਸਥਾਨ ਫੀਡਰ) ਸ੍ਰੀ ਮੁਕਤਸਰ ਸਾਹਿਬ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਨਗਰ ਕੌਂਸਲ ਮਲੋਟ ਲਈ ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ ਨੂੰ ਰਿਟਰਨਿੰਗ ਅਫ਼ਸਰ ਅਤੇ ਗੀਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਡਰੇਨੇਜ਼-ਕਮ-ਮਾਈਨਿੰਗ ਅਤੇ ਜਿਓਲੋਜੀ ਮੰਡਲ ਸ੍ਰੀ ਮੁਕਤਸਰ ਸਾਹਿਬ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ | ਨਗਰ ਕੌਂਸਲ ਗਿੱਦੜਬਾਹਾ ਲਈ ਅਰਵਿੰਦਰਪਾਲ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ ਨੂੰ ਰਿਟਰਨਿੰਗ ਅਫ਼ਸਰ ਅਤੇ ਰਾਜੇਸ਼ ਕੁਮਾਰ ਗਰੋਵਰ ਕਾਰਜਕਾਰੀ ਅਫ਼ਸਰ ਪੰਚਾਇਤੀ ਰਾਜ ਸ੍ਰੀ ਮੁਕਤਸਰ ਸਾਹਿਬ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 13 ਮਈ ਤੋਂ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਕੋਰਟ ਰੂਮ ਨੰਬਰ 18 ਸਬ ਡਵੀਜ਼ਨ ਮੈਜਿਸਟ੍ਰੇਟ ਦਫ਼ਤਰ ਡੀ.ਸੀ. ਦਫ਼ਤਰ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ, ਕੋਰਟ ਰੂਮ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਮਲੋਟ ਅਤੇ ਦਫ਼ਤਰ ਸਹਾਇਕ ਕਪਾਹ ਵਿਸਥਾਰ ਅਫ਼ਸਰ (ਖੇਤੀਬਾੜੀ ਵਿਭਾਗ) ਗਿੱਦੜਬਾਹਾ ਵਿਖੇ ਪ੍ਰਾਪਤ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਬਲਾਕ ਲੰਬੀ ਦੀਆਂ ਸੀ.ਐੱਚ.ਓਜ਼. ਨਾਲ ਮੀਟਿੰਗ ਅਗਲੀ ਖ਼ਬਰ ਸ਼ਨੀਦੇਵ ਜੈਅੰਤੀ ਦੇ ਸੰਬੰਧ ਵਿਚ 108 ਘੰਟੇ ਦੀ ਤੇਲਧਾਰਾ 16 ਨੂੰ
Ad Position 24