10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਿਵਲ ਸਰਜਨ ਵਲੋਂ ਬਲਾਕ ਲੰਬੀ ਦੀਆਂ ਸੀ.ਐੱਚ.ਓਜ਼. ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਸ੍ਰੀ ਮਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਸਿਹਤ ਵਿਭਾਗ ਪੰਜਾਬ ਵਲੋਂ ਟੀ.ਬੀ. ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਰਹੇ ਹਨ, ਜਿਸ ਅਧੀਨ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ 24 ਮਾਰਚ ਤੋਂ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਸੰਬੰਧ ਵਿਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਲੰਬੀ ਦੀਆਂ ਸਮੂਹ ਸੀ.ਐੱਚ.ਓਜ਼. ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਨਾਲ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਸਟਾਫ਼ ਨੂੰ ਇਸ ਮੁਹਿੰਮ ਦੌਰਾਨ ਤਨਦੇਹੀ ਨਾਲ ਲੋਕਾਂ ਵਿਚ ਜਾ ਕੇ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਨ ਲਈ ਕਿਹਾ, ਤਾਂ ਜੋ ਪੰਜਾਬ ਨੂੰ ਟੀ.ਬੀ. ਮੁਕਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਟੀ.ਬੀ. ਦੀ ਮੁਫ਼ਤ ਜਾਂਚ ਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਡਾ. ਗੁਰਮੀਤ ਕੌਰ ਭੰਡਾਰੀ ਜ਼ਿਲ੍ਹਾ ਟੀ.ਬੀ. ਅਫ਼ਸਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 60 ਸਾਲ ਤੋਂ ਉਪਰ ਦੇ ਲੋਕਾਂ, ਸ਼ੂਗਰ ਦੇ ਮਰੀਜ਼ਾਂ, ਏਡਜ ਦੇ ਮਰੀਜ਼ਾਂ, ਕਰੋਨਿਕ ਬਿਮਾਰੀਆਂ ਦੇ ਮਰੀਜ਼ਾਂ, ਟੀ.ਬੀ. ਦੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਸੰਬੰਧੀਆਂ ਦੀ ਵਿਸ਼ੇਸ਼ ਤੌਰ 'ਤੇ ਸਕਰੀਨਿੰਗ ਕੀਤੀ ਜਾਵੇ ਅਤੇ ਸ਼ੱਕੀ ਟੀ.ਬੀ. ਮਰੀਜ਼ਾਂ ਦੀ ਮੁਫ਼ਤ ਜਾਂਚ ਕਰਵਾਈ ਜਾਵੇ ਤਾਂ ਜੋ ਟੀ.ਬੀ. ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਮੁਫ਼ਤ ਇਲਾਜ ਕੀਤਾ ਜਾ ਸਕੇ ਅਤੇ ਸਮਾਜ ਨੂੰ ਟੀ.ਬੀ. ਮੁਕਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਟੀ.ਬੀ. ਦੀ ਜਾਂਚ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤੇ ਜਾਂਦੇ ਹੈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਲਖਬੀਰ ਕੌਰ ਡੀ.ਆਈ.ਓ., ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ, ਹਰਮਨਦੀਪ ਅਰੋੜਾ ਡੀ.ਆਰ. ਟੀ.ਬੀ. ਸੁਪਰਵਾਇਜ਼ਰ, ਬਲਾਕ ਲੰਬੀ ਦੀਆਂ ਸੀ.ਐੱਚ.ਓ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਛੱਤਿਆਣਾ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
Ad Position 24