ਬਾਬਾ ਫ਼ਰੀਦ ਪਬਲਿਕ ਸਕੂਲ ਛੱਤਿਆਣਾ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ
ਅਜੀਤ ਡੈਸਕ
14-05-2026
ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਮਲੋਟ, (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਤਿੰਨੇ ਗਰੁੱਪਾਂ (ਸਾਇੰਸ, ਕਾਮਰਸ ਤੇ ਹਿਊਮੈਨਿਟੀ) ਦੇ ਵਿਦਿਆਰਥੀਆਂ ਨੇ ਆਪਣੀ ਚੰਗੀ ਕਾਰਗੁਜ਼ਾਰੀ ਸਦਕਾ ਸ਼ਾਨਦਾਰ ਨਤੀਜੇ ਹਾਸਿਲ ਕੀਤੇ | ਕਾਮਰਸ ਦੀ ਵਿਦਿਆਰਥਣ ਰੀਆ ਪੁੱਤਰੀ ਮਨੋਜ ਕੁਮਾਰ ਨੇ 467/500 (93.4) ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਾਇੰਸ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਸ਼ਿੰਦਰ ਸਿੰਘ ਤੇ ਹਿਊਮੈਨਿਟੀ ਗਰੁੱਪ ਦੇ ਵਿਦਿਆਰਥੀ ਅਮਿਤੋਜ ਸਿੰਘ ਪੁੱਤਰ ਕੁਲਦੀਪ ਸਿੰਘ ਨੇ 466/500 (93.2) ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਾਮਰਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ 460/500 (92) ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਂਅਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ, ਸਮੁੱਚੀ ਮੈਨੇਜਿੰਗ ਕਮੇਟੀ, ਪਿ੍ੰਸੀਪਲ ਸੋਨੀਆ ਸ਼ਰਮਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਆਸ਼ੀਰਵਾਦ ਦਿੱਤਾ |