08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 14-05-2026
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਪੂਰੇ ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ 'ਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗ ਚੁੱਕੇ ਹਨ, ਪਰ ਇਥੇ ਸਭ ਤੋਂ ਵੱਧ ਸੋਚਣ ਵਾਲੇ ਤੇ ਹੈਰਾਨੀਜਨ ਗੱਲ ਇਹ ਹੈ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਲਗਪਗ 9ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ, ਪਰ ਪੰਜਾਬ ਦੇ ਕਿਸੇ ਵੀ ਵਿਧਾਇਕ, ਮੰਤਰੀ ਜਾਂ ਮੁੱਖ ਮੰਤਰੀ ਦਾ ਕੋਈ ਬਿਆਨ ਸਫ਼ਾਈ ਸੇਵਕਾਂ ਦੇ ਹੱਕ 'ਚ ਨਹੀਂ ਆਇਆ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਕੋਈ ਖ਼ਾਸ ਕਦਮ ਨਾ ਚੁੱਕਿਆ ਤੇ ਜੇਕਰ ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ ਅਤੇ ਸ਼ਹਿਰ ਦੀਆਂ ਸੜਕਾਂ ਕੂੜੇ ਦੇ ਡੰਪਾਂ ਵਿਚ ਤਬਦੀਲ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਪੰਜਾਬ ਅੰਦਰ ਅਜਿਹੇ ਹਾਲਾਤਾਂ ਦੇ ਚੱਲਦਿਆਂ ਉਮੀਦਵਾਰ ਕਿਹੜਾ ਮੂੰਹ ਲੈ ਕੇ ਵੋਟਾਂ ਦੀ ਮੰਗ ਕਰਨ ਲਈ ਮੁਹੱਲਿਆ ਵਿਚ ਜਾਵੇਗਾ, ਫ਼ਿਰ ਚਾਹੇ ਉਹ ਉਮੀਦਵਾਰ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਕਿਉਂ ਨਾ ਹੋਵੇ | ਹਨੀ ਫ਼ੱਤਣਵਾਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੰਨਿਆ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਵਧ ਰਹੀ ਗੰਦਗੀ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਵੀ ਬਣਦਾ ਜਾ ਰਿਹਾ ਹੈ, ਜਿਸ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਛੱਤਿਆਣਾ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ
Ad Position 24