ਮਲੋਟ, 13 ਮਈ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਉਚ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸੰਜਨਾ ਸੇਠੀ ਪੁੱਤਰੀ ਕਸ਼ਮੀਰੀ ਲਾਲ ਨੇ 500 ਵਿਚੋਂ 454 ਅੰਕ (90.8) ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਪੁੱਤਰੀ ਜਗਜੀਵਨ ਸਿੰਘ ਨੇ 446 ਅੰਕ (89.2) ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੰਭਵ ਸ਼ਾਕਯ ਪੁੱਤਰ ਫਕੀਰ ਚੰਦ ਸ਼ਾਕਯ ਨੇ 429 ਅੰਕ (85.8) ਫ਼ੀਸਦੀ ਅੰਕਾਂ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 90 ਪ੍ਰਤੀਸ਼ਤ ਤੋਂ ਵੱਧ, 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅਤੇ 19 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮਾਣਯੋਗ ਪ੍ਰਾਪਤੀ 'ਤੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |