08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਜੈਤੋ ਦੇ ਸਾਬਕਾ ਵਾਈਸ ਪ੍ਰਧਾਨ ਸ਼ੇਰ ਸਿੰਘ ਸ਼ੇਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-05-2026
ਜੈਤੋ, 13 ਮਈ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਨਗਰ ਕੌਂਸਲ ਜੈਤੋ ਦੀ ਸਿਆਸਤ ਵਿਚ ਹਰ ਸਮੇਂ ਕੁਝ ਨਵਾਂ ਦੇਖਣ ਨੂੰ ਮਿਲ ਰਿਹਾ | ਵੱਖ-ਵੱਖ ਪਾਰਟੀਆਂ ਵਲੋਂ ਵਿਰੋਧੀਆਂ 'ਤੇ ਦੂਸ਼ਣਬਾਜ਼ੀ ਅਤੇ ਤੋੜ ਮਰੋੜ ਦੀਆਂ ਖ਼ਬਰਾਂ ਚਰਚਾ ਵਿਚ ਹਨ, ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਇਮਾਨਦਾਰ ਕਾਂਗਰਸੀ ਆਗੂ ਤੇ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ ਸ਼ੇਰ ਸਿੰਘ ਸ਼ੇਰਾ ਵਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਸੀਨੀਅਰ ਆਗੂ ਵਿਜੇ ਸ਼ਰਮਾ ਦੀ ਮੌਜ਼ੂਦਗੀ 'ਚ ਭਾਰਤੀ ਜਨਤਾ ਪਾਰਟੀ ਦਾ ਦਾਮਨ ਫ਼ੜ ਲਿਆ | ਸ਼ੇਰ ਸਿੰਘ ਸ਼ੇਰਾ ਦੇ ਭਾਜਪਾ ਵਿਚ ਆਉਣ ਨਾਲ ਸਿਆਸੀ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਨਿਰਸਵਾਰਥ ਕਾਂਗਰਸ ਦੀ ਸੇਵਾ ਕੀਤੀ | ਇਸ ਮੌਕੇ ਵਿਧਾਨ ਸਭਾ ਜੈਤੋ ਦੇ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ, ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਗਗਨ ਸੇਠੀ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ, ਵਿਕਾਸ ਗਰੋਵਰ ਅਤੇ ਰਣਬੀਰ ਸਿੰਘ ਸੇਵੇਵਾਲਾ ਸਮੇਤ ਕਈ ਆਗੂ ਅਤੇ ਵਰਕਰ ਹਾਜ਼ਰ ਸਨ | ਭਾਜਪਾ ਆਗੂਆਂ ਨੇ ਕਿਹਾ ਕਿ ਸ਼ੇਰ ਸਿੰਘ ਸ਼ੇਰਾ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਜੈਤੋ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਵੱਡਾ ਫ਼ਾਇਦਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਨੀਦੇਵ ਮੰਦਰ ਵਿਖੇ ਭੰਡਾਰਾ 16 ਨੂੰ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਾਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24