08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀਨੀਅਰ ਕਾਂਗਰਸੀ ਆਗੂ ਬੱਬੂ ਖੁੰਗਰ ਤੇ ਸੁਰਿੰਦਰ ਖੁੰਗਰ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 14-05-2026
ਮਲੋਟ, 13 ਮਈ (ਪਾਟਿਲ)-ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ | ਇਸੇ ਤਹਿਤ ਮਲੋਟ ਦੇ ਵਾਰਡ ਨੰਬਰ 8 ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਬੱਬੂ ਖੁੰਗਰ ਅਤੇ ਸੁਰਿੰਦਰ ਖੁੰਗਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਹ ਸ਼ਮੂਲੀਅਤ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਦੀ ਅਗਵਾਈ ਅਤੇ ਵਾਰਡ ਨੰਬਰ 8 ਦੇ ਆਗੂ ਨਰੇਸ਼ ਜੱਗਾ ਦੀ ਪ੍ਰੇਰਨਾ ਸਦਕਾ ਹੋਈ ਹੈ | ਬੱਬੂ ਖੁੰਗਰ ਕਾਂਗਰਸ ਸਰਕਾਰ ਸਮੇਂ ਸਥਾਨਕ ਐਡਵਰਡ ਗੰਜ ਵੈੱਲਫ਼ੇਅਰ ਐਸੋਸੀਏਸ਼ਨ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ | ਇਸ ਮੌਕੇ ਵਾਰਡ ਦੇ ਹੋਰ ਕਈ ਵਸਨੀਕ ਤੇ ਬੀਬੀਆਂ ਵੀ ਵੱਡੀ ਗਿਣਤੀ ਵਿਚ 'ਆਪ' ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਡਾ. ਬਲਜੀਤ ਕੌਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਚਲਾਨ ਦੀ ਬਣਦੀ ਰਕਮ ਤੁਰੰਤ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ-ਏ.ਆਰ.ਟੀ.ਓ. ਅਗਲੀ ਖ਼ਬਰ ਮਲੋਟ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਲੈਣ ਲਈ ਸੰਗਤਾਂ ਨੇ ਕੀਤਾ ਰੋਸ ਮਾਰਚ
Ad Position 24