ਸ੍ਰੀ ਮਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਦੀਪਕ ਬਾਂਸਲ ਵਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਜਮਾਤ ਇੰਚਾਰਜ ਰੀਤੂ ਰਾਣੀ, ਰਮਨਦੀਪ ਕੌਰ ਤੇ ਸਮੂਹ ਵਿਸ਼ਾ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਦੀਪਕ ਬਾਂਸਲ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਉਦੇਕਰਨ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਭਾਰਤ ਭੂਸ਼ਣ ਪੁੱਤਰ ਨਾਨਕ ਚੰਦ ਵਾਸੀ ਮਾਡਲ ਟਾਊਨ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਗੁਲਾਬ ਸਿੰਘ ਵਾਸੀ ਪਿੰਡ ਉਦੇਕਰਨ ਅਤੇ ਧਰਮਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਉਦੇਕਰਨ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਦੀਪਕ ਬਾਂਸਲ ਨੇ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਉਨ੍ਹਾਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ |