ਸ੍ਰੀ ਮਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਕੈਨਾਲ ਕਾਲੋਨੀ ਵਿਖੇ ਕਰਮਜੀਤ ਸ਼ਰਮਾ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਸਮੇਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ | ਪਹਿਲੇ ਪ੍ਰਧਾਨ ਪ੍ਰਸ਼ੋਤਮ ਰੋਡਵੇਜ਼ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ | ਉਪਰੰਤ ਸਰਬਸੰਮਤੀ ਨਾਲ ਕਾਲਾ ਸਿੰਘ ਬੇਦੀ ਜੋ ਇੰਟਕ ਦੇ ਬਹੁਤ ਪੁਰਾਣੇ ਸਿਰਕੱਢ ਮਿਹਨਤੀ ਤੇ ਜੁਝਾਰੂ ਆਗੂ ਹਨ, ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਮੇਂ ਕਰਮਜੀਤ ਸ਼ਰਮਾ, ਭੰਵਰ ਲਾਲ ਸ਼ਰਮਾ, ਜਸਵੰਤ ਸਿੰਘ ਬਰਾੜ ਅਤੇ ਗੋਬਿੰਦ ਸਿੰਘ ਦਾਬੜਾ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਸਭਨਾਂ ਨੇ ਕਿਹਾ ਕਿ ਇਸ ਸਮੇਂ ਮਜ਼ਦੂਰ ਅਤੇ ਮੁਲਾਜ਼ਮ ਜਮਾਤ ਪ੍ਰਤੀ ਕੇਂਦਰ ਤੇ ਪੰਜਾਬ ਸਰਕਾਰ ਦੀ ਬਹੁਤ ਬੇਰੁਖ਼ੀ ਹੈ | ਇਥੋਂ ਤੱਕ ਕਿ ਅਦਾਲਤੀ ਫ਼ੈਸਲੇ ਵੀ ਲਾਗੂ ਨਹੀਂ ਕੀਤੇ ਜਾਂਦੇ ਅਤੇ ਡੀ.ਏ. ਆਦਿ ਲਾਗੂ ਨਹੀਂ ਕੀਤਾ ਜਾਂਦਾ | ਇਸ ਲਈ ਏਕੇ ਦੀ ਬਹੁਤ ਜ਼ਰੂਰਤ ਹੈ | ਬਾਕੀ ਕਾਰਜਕਾਰਨੀ ਬਣਾਉਣ ਦੇ ਅਧਿਕਾਰ ਕਾਲਾ ਸਿੰਘ ਬੇਦੀ ਨੂੰ ਦਿੱਤੇ ਗਏ ਹਨ |