ਮਲੋਟ, 14 ਮਈ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਕੱਟਿਆਂਵਾਲੀ ਦਾ ਹੋਣਹਾਰ ਵਿਦਿਆਰਥੀ ਜਗਰੂਪ ਸਿੰਘ ਪੁੱਤਰ ਗੁਰਪ੍ਰਤਾਪ ਸਿੰਘ ਨੇ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿਚੋਂ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਮਾਣ ਵਧਾਇਆ ਹੈ | ਜਗਰੂਪ ਸਿੰਘ ਨੇ ਸਾਇੰਸ ਗਰੁੱਪ ਵਿੱਚ 95.6 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੱਲ ਮਾਰੀ ਹੈ ਉਸ ਦੇ ਸਾਰੇ ਵਿਸ਼ਿਆਂ ਵਿੱਚੋਂ ਸ਼ਾਨਦਾਰ ਨੰਬਰ ਆਏ ਹਨ | ਇਸ ਸਫਲਤਾ ਦੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਾਜਵੀਰ ਕੌਰ ਬਰਾੜ ਨੇ ਖੁਸ਼ੀ ਪ੍ਰਗਟ ਕਰਦੇ ਕਿਹਾ ਜਗਰੂਪ ਸਿੰਘ ਬਹੁਤ ਮਿਹਨਤੀ ਅਤੇ ਅਨੁਸ਼ਾਸਿਤ ਵਿਦਿਆਰਥੀ ਹੈ ਉਸ ਦੀ ਇਹ ਪ੍ਰਾਪਤੀ ਬਾਕੀ ਬੱਚਿਆਂ ਲਈ ਪ੍ਰੇਰਨਾ ਬਣੇਗੀ ਅਧਿਆਪਕ ਸਾਹਿਬਾਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਹੈ | ਇਸ ਮੌਕੇ ਬਾਬਾ ਈਸ਼ਰ ਸਿੰਘ ਚੈਰੀਟੇਬਲ ਟਰੱਸਟ ਦੇ ਮੁਖੀ ਸੰਤ ਬਾਬਾ ਗੁਰਜੀਤ ਸਿੰਘ ਅਤੇ ਸਮੂਹ ਟਰੱਸਟ ਵਲੋਂ ਜਗਰੂਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਪਿ੍ੰਸੀਪਲ ਰਾਜਵੀਰ ਕੌਰ ਬਰਾੜ, ਸਮੂਹ ਸਟਾਫ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |