ਮ ਲੋਟ, 14 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਵਾਰਡ ਨੰਬਰ 3 ਮਲੋਟ ਤੋਂ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਇੰਦਰਪਾਲ ਸਿੰਘ ਪਿ੍ੰਸ ਸਰਾਫ ਅਤੇ ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਜੁਗਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਉਕਤ ਦੋਵੇਂ ਆਗੂਆਂ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ ਹੈ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੋਂ ਇਲਾਵਾ ਚੇਅਰਮੈਨ ਛਬੀਲ ਸਿੰਘ, ਪ੍ਰਧਾਨ ਰਾਜਾ ਸਿੰਘ, ਹੈਪੀ ਮੱਕੜ ਕੌਂਸਲਰ, ਯੂਥ ਅਕਾਲੀ ਦਲ ਦੇ ਆਗੂ ਰੋਵਣ ਮੱਲਣ ਤੇ ਹੋਰ ਆਗੂ ਹਾਜ਼ਰ ਸਨ | ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਪ੍ਰਧਾਨ ਇੰਦਰਪਾਲ ਸਿੰਘ ਪਿ੍ੰਸ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਜੁਗਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ |