ਮਲੋਟ, 14 ਮਈ (ਪਾਟਿਲ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਸੈਸ਼ਨ 2025-26 ਦੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਨਿਸ਼ਾਨ ਅਕੈਡਮੀ ਦੇ ਸਾਰੇ ਹੀ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਅਕੈਡਮੀ ਦੇ ਡਾਇਰੈਕਟਰ ਇਕਓਕਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕੈਡਮੀ ਦੇ ਹਰ ਗਰੁੱਪ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਅੰਕ ਪ੍ਰਾਪਤ ਕਰਕੇ ਅਕੈਡਮੀ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਅਕੈਡਮੀ ਦੇ ਕਾਮਰਸ ਗਰੁੱਪ ਦੇ ਵਿਦਿਆਰਥੀ ਗੁਰਅਸੀਸ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਮਨਦੀਪ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਖ਼ੁਸ਼ਪ੍ਰੀਤ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਆਰਟਸ ਗਰੁੱਪ ਦੇ ਵਿਦਿਆਰਥੀ ਮਹਿਕਦੀਪ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਪਹਿਲਾ, ਜੋਬਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਰਜੀਤ ਸਿੰਘ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਮੈਡੀਕਲ ਸਾਇੰਸ ਗਰੁੱਪ ਵਿਚੋਂ ਤਰੁਨਦੀਪ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਪਹਿਲਾ, ਸੁਖਮਨਦੀਪ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਮਨਵੀਰ ਕੌਰ ਨੇ 81.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਅਕੈਡਮੀ ਦੇ ਨਤੀਜੇ ਸੌ ਫ਼ੀਸਦੀ ਰਹਿਣ 'ਤੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਕਾਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਵਾਈਸ ਪਿ੍ੰਸੀਪਲ ਵੀਰਪਾਲ ਕੌਰ ਵਲੋਂ ਅਕੈਡਮੀ ਦੇ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |