01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਮਲੋਟ, 14 ਮਈ (ਪਾਟਿਲ)-ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੈਕੰਡਰੀ ਪਬਲਿਕ ਸਕੂਲ ਕੱਟਿਆਵਾਲੀ ਦੇ ਸੀ.ਬੀ.ਐੱਸ.ਈ. ਬੋਰਡ ਵਲੋਂ ਜਾਰੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਤਿੰਨਾਂ ਗਰੁੱਪਾਂ ਹਿਊਮਨਿਟੀਜ, ਸਾਇੰਸ ਅਤੇ ਕਾਮਰਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਹਾਸਿਲ ਕੀਤੇ ਹਨ | ਹਿਊਮੈਨਿਟੀਜ ਵਿਚ ਸੁਖਮਨ ਕੌਰ ਪੁੱਤਰੀ ਰਣਧੀਰ ਸਿੰਘ ਨੇ 91.4 ਫ਼ੀਸਦੀ ਅੰਕਾਂ ਨਾਲ ਪਹਿਲਾ, ਹੁਸਨਦੀਪ ਕੌਰ ਪੁੱਤਰੀ ਹਰਜੀਤ ਸਿੰਘ ਨੇ 89.9 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਨਵੀਰ ਕੌਰ ਪੁੱਤਰੀ ਜਗਦੀਪ ਸਿੰਘ ਨੇ 80.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚੋਂ ਜਸਕਰਨ ਸਿੰਘ ਪੁੱਤਰ ਗੁਰਮੀਤ ਸਿੰਘ ਤੇ ਸੰਦੀਪ ਕੌਰ ਪੁੱਤਰੀ ਅਵਤਾਰ ਸਿੰਘ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਮਾਨਤ ਬਰਾੜ ਪੁੱਤਰੀ ਦਵਿੰਦਰ ਸਿੰਘ ਨੇ 82.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਜਗਮੀਤ ਸਿੰਘ ਨੇ 76.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿਚੋਂ ਜਗਰੂਪ ਸਿੰਘ ਪੁੱਤਰ ਗੁਰਪ੍ਰਤਾਪ ਸਿੰਘ ਨੇ 95.6 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅਨੰਨਿਆ ਪੁੱਤਰੀ ਹਰੀਸ਼ ਕੁਮਾਰ ਨੇ 93.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਨਮਯ ਕਾਠਪਾਲ ਪੁੱਤਰ ਯਸ਼ ਕੁਮਾਰ ਨੇ 90.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਵਲੋਂ ਪਿ੍ੰਸੀਪਲ ਰਾਜਵੀਰ ਕੌਰ ਬਰਾੜ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਡਲ ਸਕੂਲ ਫੁੱਲੂਖੇੜਾ ਵਿਖੇ 10ਵੀਂ ਤੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਕਾਂਗਰਸ-ਸੀ.ਪੀ.ਆਈ. ਗਠਜੋੜ ਨਾਲ ਮਲੋਟ ਨਗਰ ਕੌਂਸਲ ਚੋਣਾਂ 'ਚ ਸਿਆਸੀ ਸਰਗਰਮੀਆਂ ਤੇਜ਼
Ad Position 24