01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਸੌ ਫ਼ੀਸਦੀ ਤੇ ਸ਼ਾਨਦਾਰ ਰਿਹਾ | ਵਿਦਿਆਰਥੀ ਯੁਗਮ ਕੁਮਾਰ ਨੇ 650 ਵਿਚੋਂ 604 (92.92 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ, ਵਾਸੂ ਸ਼ਰਮਾ ਨੇ 650 ਵਿਚੋਂ 598 (92 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਚਾਹਤ ਨੇ 650 ਵਿਚੋਂ 591 (90.92 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | 3 ਵਿਦਿਆਰਥੀਆਂ ਨੇ 90 ਪ੍ਰਤੀਸ਼ਤ, 3 ਵਿਦਿਆਰਥੀਆਂ ਨੇ 80 ਪ੍ਰਤੀਸ਼ਤ, 16 ਵਿਦਿਆਰਥੀਆਂ ਨੇ 70 ਪ੍ਰਤੀਸ਼ਤ, 8 ਵਿਦਿਆਰਥੀਆਂ ਨੇ 60 ਪ੍ਰਤੀਸ਼ਤ, 1 ਵਿਦਿਆਰਥੀ ਨੇ 55 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਹਰਪਾਲ ਕੌਰ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬਬੀਤਾ, ਗੁਰਜੀਤ ਕੌਰ, ਸੀਮਾ ਰਾਣੀ, ਚਰਨਦਾਸ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਸ਼ੀਨਮ ਅਤੇ ਨੀਤਿਕਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਸੀ.ਬੀ.ਐੱਸ.ਈ. 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24