ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨਿਆ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜ਼ਿਕਰਯੋਗ ਹੈ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਇਮਤਿਹਾਨ ਪਾਸ ਕੀਤਾ | ਇਸ ਮੌਕੇ ਅਰਸ਼ਦੀਪ ਕੌਰ ਨੇ 94.4 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਹਰਨੀਤ ਕੌਰ ਨੇ 93 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਹਰਲੀਨ ਕੌਰ ਨੇ 90.6 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸੇ ਪ੍ਰਕਾਰ ਵਿਸ਼ਿਆਂ ਮੁਤਾਬਕ ਪੰਜਾਬੀ ਵਿਸ਼ੇ ਵਿਚੋਂ 99 ਅੰਕ, ਅੰਗਰੇਜ਼ੀ ਵਿਸ਼ੇ ਵਿਚੋਂ 97 ਅੰਕ, ਸਰੀਰਕ ਸਿੱਖਿਆ ਵਿਚੋਂ 96 ਅੰਕ, ਪੋਲੀਟੀਕਲ ਸਾਇੰਸ ਵਿਚੋਂ 95 ਅੰਕ, ਆਈ.ਟੀ. ਵਿਚੋਂ 94 ਅੰਕ, ਹਿਸਟਰੀ ਵਿਚੋਂ 92 ਅੰਕ, ਬਾਇਓਲੋਜੀ ਵਿਚੋਂ 90 ਅੰਕ ਟੌਪ ਸਕੋਰ ਰਿਹਾ | ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਸਮੂਹ ਸਟਾਫ਼ ਮੈਂਬਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |