19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ ਵਿਚ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੂੰ ਮੰਗ ਪੱਤਰ ਦੇਸ਼ ਦੀ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਗਿਆ | ਇਸ ਮੌਕੇ ਸੁਖਰਾਜ ਸਿੰਘ ਉਦੇਕਰਨ, ਗੁਰਬਖ਼ਸ਼ ਸਿੰਘ ਰੂਬੀ ਬਰਾੜ, ਬਲਜਿੰਦਰ ਸਿੰਘ ਬਰੀਵਾਲਾ, ਇਕਬਾਲ ਸਿੰਘ ਬਾਜਾ, ਮੁਖ਼ਤਿਆਰ ਸਿੰਘ ਗਿੱਦੜਬਾਹਾ ਆਦਿ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਗਲਫ ਦੀ ਚੱਲ ਰਹੀ ਲੜਾਈ ਦੇ ਵਧਦੇ ਤਣਾਅ ਦੀ ਬਦੌਲਤ ਪੈਟਰੋਲ, ਡੀਜ਼ਲ, ਗੈਸ, ਖਾਣ ਪੀਣ ਦੀਆਂ ਵਸਤਾਂ ਵਿਚ ਵਧਦੀਆਂ ਕੀਮਤਾਂ, ਕਾਲਬਾਜ਼ਾਰੀ, ਚੋਰ ਬਾਜ਼ਾਰੀ ਦੇ ਪ੍ਰਫ਼ੁੱਲਿਤ ਹੋ ਰਹੇ ਧੰਦੇ 'ਤੇ ਕਾਬੂ ਪਾਉਣ ਸੰਬੰਧੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ, ਜਿਸ ਕਰਕੇ ਲੋਕ ਬਹੁਤ ਪ੍ਰੇਸ਼ਾਨ ਹਨ | ਸਮੇਂ ਸਿਰ ਰਸੋਈ ਗੈਸ ਸਿਲੰਡਰ ਨਹੀਂ ਮਿਲ ਰਹੇ | ਵਧ ਰਹੀ ਮਹਿੰਗਾਈ ਦਾ ਅਸਰ ਸਾਰੇ ਵਰਗਾਂ 'ਤੇ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਵਧ ਰਹੀ ਮਹਿੰਗਾਈ 'ਤੇ ਕੰਟਰੋਲ ਕੀਤਾ ਜਾਵੇ ਅਤੇ ਕਾਲਬਾਜ਼ਾਰੀ ਨੂੰ ਰੋਕਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਸਟੀਚਿਊਟ ਵਿਖੇ ਪੁਲਿਸ ਮਹਿਲਾ ਮਿੱਤਰ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ
Ad Position 24