19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਬਧਾਈ ਵਿਖੇ ਨਰਮੇ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਪਿੰਡ ਬਧਾਈ ਵਿਖੇ ਨਰਮੇ ਦੀ ਕਾਸ਼ਤ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਨਰਮੇ ਦੀ ਵਿਗਿਆਨਕ ਕਾਸ਼ਤ, ਸੰਤੁਲਿਤ ਖ਼ਾਦ ਵਰਤੋਂ, ਹਰੀ ਖ਼ਾਦਾਂ ਦੀ ਮਹੱਤਤਾ ਅਤੇ ਕਿਸਾਨ ਭਲਾਈ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਸੀ | ਕੈਂਪ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਨਰਮੇ ਦੀਆਂ ਸੁਧਰੀਆਂ ਕਿਸਮਾਂ, ਬਿਜਾਈ ਦੇ ਢੁਕਵੇਂ ਸਮੇਂ, ਨਦੀਨਾਂ ਤੇ ਕੀੜਿਆਂ ਦੀ ਸੁਚੱਜੀ ਰੋਕਥਾਮ ਅਤੇ ਫ਼ਸਲ ਦੇ ਸਮੁੱਚੇ ਪ੍ਰਬੰਧਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਸਿਫ਼ਾਰਸ਼ੀ ਖੇਤੀ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਘੱਟ ਲਾਗਤ ਨਾਲ ਵਧੀਆ ਪੈਦਾਵਾਰ ਪ੍ਰਾਪਤ ਕੀਤੀ ਜਾ ਸਕੇ | ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਵਲੋਂ ਖ਼ਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਪਰਖ ਤੇ ਹਰੀ ਖ਼ਾਦ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਕਿੰਨੂ ਫ਼ਸਲ ਵਿਚ ਫ਼ਲ ਝੜਨ ਦੀ ਸਮੱਸਿਆ, ਇਸ ਦੇ ਕਾਰਨਾਂ ਤੇ ਵਿਗਿਆਨਕ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਲਈ ਉਪਲਬਧ ਦਾਖ਼ਲਾ ਮੌਕਿਆਂ ਅਤੇ ਖੇਤੀ ਸਿੱਖਿਆ ਦੇ ਮਹੱਤਵ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਕੈਂਪ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵੀ ਸਰਗਰਮ ਭਾਗੀਦਾਰੀ ਕੀਤੀ ਗਈ | ਬਧਾਈ ਸਰਕਲ ਤੋਂ ਏ.ਡੀ.ਓ. ਡਾ. ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ, ਸਬਸਿਡੀ ਯੋਜਨਾਵਾਂ ਅਤੇ ਕਿਸਾਨ ਭਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਆਤਮਾ ਸ੍ਰੀ ਮੁਕਤਸਰ ਸਾਹਿਬ ਤੋਂ ਸਵਰਨਜੀਤ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨੇ ਵੀ ਕੈਂਪ ਵਿਚ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਆਤਮਾ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਗਤੀਵਿਧੀਆਂ, ਸਿਖਲਾਈ ਪ੍ਰੋਗਰਾਮਾਂ ਤੇ ਖੇਤੀ ਵਿਕਾਸ ਉਪਰਾਲਿਆਂ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਵਲੋਂ ਨਿਊ ਅਬੁੱਲਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਇੰਸਟੀਚਿਊਟ ਵਿਖੇ ਪੁਲਿਸ ਮਹਿਲਾ ਮਿੱਤਰ ਸਮਾਗਮ ਕਰਵਾਇਆ
Ad Position 24