18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ, ਪੁਰਾਣੇ ਸਕੇਲ ਤੇ ਭੱਤਿਆਂ ਦੀ ਬਹਾਲੀ, ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿਚ ਉਲਝਾਉਣਾ, ਵੱਖ-ਵੱਖ ਕੈਟਾਗਰੀ ਦੇ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ, ਮੈਰਿਟ ਦੇ ਆਧਾਰ 'ਤੇ ਬਦਲੀਆਂ, ਬਾਰਡਰ ਏਰੀਆ ਭੱਤਾ ਤੇ ਪੇਂਡੂ ਏਰੀਆਂ ਭੱਤਾ ਦੀ ਬਹਾਲੀ, 6ਵਾਂ ਤਨਖ਼ਾਹ ਕਮਿਸ਼ਨ ਲਾਗੂ ਹੋਣ ਸਮੇਂ ਬਣੀ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਆਏ ਅਧਿਆਪਕਾਂ ਦੀ ਆਪਸੀ ਸੀਨੀਅਰ ਜੂਨੀਅਰ ਪੇਅ ਅਨਾਮਲੀ ਦੂਰ ਕਰਨ ਦੀ ਮੰਗ ਕੀਤੀ ਗਈ | ਇਸ ਸੰਬੰਧੀ ਜਥੇਬੰਦੀ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 17 ਮਈ ਨੂੰ ਜਲੰਧਰ ਕਨਵੈਨਸ਼ਨ ਅਤੇ ਰੋਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ 2 ਜੂਨ ਨੂੰ ਮੋਹਾਲੀ ਵਿਦਿਆ ਭਵਨ ਵਿਖੇ ਰੋਸ ਪ੍ਰਦਰਸ਼ਨ ਤੇ ਰੋਸ ਰੈਲੀ ਕੀਤੀ ਜਾਵੇਗੀ | ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ, ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਮੀਤ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਇਸ ਮਈ ਮਹੀਨੇ ਵਿਚ ਪ੍ਰੋਗਰਾਮਾਂ ਦੀ ਤਿਆਰੀ ਲਈ ਜੀ.ਟੀ.ਯੂ. ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ | 27 ਸਤੰਬਰ ਨੂੰ ਅੰਮਿ੍ਤਸਰ ਵਿਖੇ ਜਨਰਲ ਕੌਂਸਲ ਇਜਲਾਸ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਡੀ.ਏ.ਵੀ. ਸਕੂਲ (ਲੜਕੇ) ਵਿਖੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24