02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਵਲੋਂ 27 ਵਾਰਡਾਂ 'ਚ ਉਮੀਦਵਾਰਾਂ ਦਾ ਐਲਾਨ <br/>

Ad Position 21
No active advertisement
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਉਪਰੰਤ ਹਾਜ਼ਰ ਆਗੂ | ਤਸਵੀਰ: ਪਾਟਿਲ <br/> 17-05-2026
ਮਲੋਟ, 16 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਵਲੋਂ ਸਾਰੇ 27 ਵਾਰਡਾਂ ਵਿਚ ਆਪਣੇ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਅੱਜ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਮੀਦਵਾਰਾਂ ਨੂੰ ਆਪਣੇ ਹੱਥੀਂ ਪਾਰਟੀ ਦੀਆਂ ਟਿਕਟਾਂ ਸੌਂਪੀਆਂ | ਇਸ ਤੋਂ ਤੁਰੰਤ ਬਾਅਦ ਸਾਰੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਵੀ ਦਾਖ਼ਲ ਕਰ ਦਿੱਤੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਾਰਟੀ ਨੇ ਬਹੁਤ ਹੀ ਇਮਾਨਦਾਰ ਤੇ ਵਧੀਆ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ | ਚੋਣ ਮੁੱਦਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੁੱਦਾ ਹਮੇਸ਼ਾ ਵਿਕਾਸ ਅਤੇ ਲੋਕ-ਪੱਖੀ ਕੰਮ ਹੀ ਰਿਹਾ ਹੈ | ਉਹ ਸ਼ਹਿਰ ਵਿਚ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾਣਗੇ ਅਤੇ ਕਮੇਟੀ ਬਣਾਉਣ ਤੋਂ ਬਾਅਦ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਵੀ ਲੋਕਾਂ ਦੇ ਸਾਹਮਣੇ ਰੱਖਣਗੇ | ਸਾਨੂੰ ਪੂਰਾ ਭਰੋਸਾ ਹੈ ਕਿ ਲੋਕ ਸਾਡੇ ਕੰਮਾਂ 'ਤੇ ਮੋਹਰ ਲਗਾਉਣਗੇ ਅਤੇ 'ਆਪ' ਵੱਡੀ ਲੀਡ ਨਾਲ ਜਿੱਤ ਕੇ ਮਲੋਟ ਵਿਚ ਆਪਣੀ ਨਗਰ ਕੌਂਸਲ ਬਣਾਏਗੀ | ਵਾਰਡਾਂ ਵਿਚ ਟਿਕਟਾਂ ਦੀ ਵੰਡ ਕਾਰਨ ਪੈਦਾ ਹੋਈ ਕਥਿਤ ਨਾਰਾਜ਼ਗੀ ਬਾਰੇ ਪੁੱਛੇ ਜਾਣ 'ਤੇ ਕੈਬਨਿਟ ਮੰਤਰੀ ਨੇ ਬੜੀ ਸੰਜੀਦਗੀ ਨਾਲ ਕਿਹਾ ਕਿ ਸਾਰੇ ਵਰਕਰ ਉਨ੍ਹਾਂ ਦੇ ਭੈਣ-ਭਰਾ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਮੇਰੇ ਨਾਲ ਮਿਲ ਕੇ ਕੰਮ ਕੀਤਾ ਹੈ | ਪਾਰਟੀ ਨੇ ਸਾਰਿਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਹੈ | ਕਈ ਵਾਰ ਲੋਕ ਵਕਤੀ ਤੌਰ 'ਤੇ ਭਾਵੁਕ ਹੋ ਕੇ ਨਾਰਾਜ਼ਗੀ ਜ਼ਾਹਿਰ ਕਰ ਦਿੰਦੇ ਹਨ, ਪਰ ਜਦੋਂ ਉਹ ਠੰਢੇ ਦਿਮਾਗ ਨਾਲ ਸੋਚਣਗੇ ਤਾਂ ਉਨ੍ਹਾਂ ਨੂੰ ਅਹਿਸਾਸ ਹੋਵੇਗਾ ਕਿ ਪਾਰਟੀ ਦਾ ਫ਼ੈਸਲਾ ਸਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਅਮੀਰ-ਗ਼ਰੀਬ ਦਾ ਭੇਦਭਾਵ ਛੱਡ ਕੇ ਸਿਰਫ਼ ਉਨ੍ਹਾਂ ਆਮ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ, ਜਿਨ੍ਹਾਂ ਨੂੰ ਜਨਤਾ ਪਸੰਦ ਕਰਦੀ ਹੈ ਅਤੇ ਜੋ ਲੋਕਾਂ ਦੇ ਹੱਕਾਂ ਲਈ ਲੜਦੇ ਆਏ ਹਨ | ਲੋਕਤੰਤਰ ਦੀ ਮਰਿਆਦਾ ਬਹਾਲ ਰੱਖਣ ਦਾ ਭਰੋਸਾ ਦਿੰਦਿਆਂ ਡਾ. ਬਲਜੀਤ ਕੌਰ ਨੇ ਵਿਰੋਧੀ ਧਿਰਾਂ ਦੇ ਸਾਰੇ ਖ਼ਦਸ਼ਿਆਂ ਨੂੰ ਨਕਾਰ ਦਿੱਤਾ | ਕਾਗ਼ਜ਼ ਰੱਦ ਕਰਨ ਜਾਂ ਧੱਕੇਸ਼ਾਹੀ ਕਰਨ ਦੀ ਰਾਜਨੀਤੀ ਵਿਰੋਧੀ ਪਾਰਟੀਆਂ ਕਰਦੀਆਂ ਰਹੀਆਂ ਹਨ, ਜਦਕਿ 'ਆਪ' ਅਜਿਹਾ ਕਦੇ ਨਹੀਂ ਕਰੇਗੀ | ਲੋਕ ਜੋ ਵੀ ਫਤਵਾ ਦੇਣਗੇ, ਉਨ੍ਹਾਂ ਨੂੰ ਸਿਰ-ਮੱਥੇ ਪ੍ਰਵਾਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਵਾਰਡ ਨੰਬਰ 24 ਤੋਂ ਭਰੇ ਕਾਗ਼ਜ਼ <br/> ਅਗਲੀ ਖ਼ਬਰ ਗਾਇਕ ਸੱਤਪਾਲ ਭੂੰਦੜ ਨੇ ਵਾਰਡ ਨੰਬਰ 26 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਭਰੇ ਕਾਗ਼ਜ਼ <br/>
Ad Position 24
No active advertisement