12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

38 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 20-05-2026
ਬਾਜਾਖਾਨਾ, 19 ਮਈ (ਜਗਦੀਪ ਸਿੰਘ ਗਿੱਲ)–ਪੁਲਿਸ ਥਾਣਾ ਬਾਜਾਖਾਨਾ ਨੇ 38 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਬਾਜਾਖਾਨਾ ਇੰਚਾਰਜ ਚਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਂਕੀ ਬਰਗਾੜੀ ਇੰਚਾਰਜ ਥਾਣੇਦਾਰ ਗੁਰਮੇਜ ਸਿੰਘ ਨੇ ਦੌਰਾਨ ਏ ਗਸ਼ਤ ਪਿੰਡ ਬੁਰਜ ਹਰੀ ਕਾ ਰੋਡ 'ਤੇ ਬਰਗਾੜੀ ਵਿਖੇ ਇਕ ਨੌਜਵਾਨ ਨੂੰ ਸੜਕ ਕਿਨਾਰੇ ਖੜ੍ਹਾ ਦਿਖਾਈ ਦਿੱਤਾ ਤਾਂ ਉਕਤ ਦੀ ਤਲਾਸ਼ੀ ਦੌਰਾਨ 28 ਨਸ਼ੀਲੀਆਂ ਗੋਲੀਆਂ ਰੰਗ ਫ਼ਿੱਕਾ ਸੰਤਰੀ ਅਤੇ 10 ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਕੁੱਲ 38 ਗੋਲੀਆਂ ਬਰਾਮਦ ਹੋਈਆਂ | ਜਿਸ ਦੀ ਸ਼ਨਾਖਤ ਜੀਵਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬੁਰਜ ਹਰੀ ਕਾ ਰੋਡ ਬਰਗਾੜੀ ਵਜੋਂ ਹੋਈ | ਕਥਿਤ ਦੋਸ਼ੀ ਖਿਲਾਫ਼ ਥਾਣਾ ਬਾਜਾਖਾਨਾ ਵਿਖੇ ਮੁਕੱਦਮਾ ਨੰਬਰ 84 ਮਿਤੀ 18-05-2026 ਨੂੰ ਅ/ਧ 22 ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਲਈ 436 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ <br/> ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਆਧਾਰ ਦਰੁਸਤੀ ਕੈਂਪ ਲਗਾਇਆ <br/>
Ad Position 24