08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਿੰਡ ਮਧੀਰ ਵਿਖੇ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੁੱਕ ਪਲਾਂਟ ਦੇ ਵਿਰੋਧ 'ਚ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 21-05-2026
ਗਿੱਦੜਬਾਹਾ, 20 ਮਈ (ਸ਼ਿਵਰਾਜ ਸਿੰਘ ਬਰਾੜ)-ਪਿੰਡ ਮਧੀਰ ਵਿਖੇ ਲੱਗ ਰਹੇ ਲੁੱਕ ਪਲਾਂਟ ਦੇ ਵਿਰੋਧ ਵਿਚ ਭਾਕਿਯੂ ਏਕਤਾ (ਸਿੱਧੂਪੁਰ) ਦੇ ਹਲਕਾ ਪ੍ਰਧਾਨ ਠਾਣਾ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਪੱਕੇ ਤੌਰ 'ਤੇ ਰੋਸ ਧਰਨਾ ਜਾਰੀ ਹੈ | ਰੋਸ ਧਰਨੇ 'ਚ ਪਹੁੰਚੇ ਤਹਿਸੀਲਦਾਰ ਜਤਿੰਦਰਪਾਲ ਸਿੰਘ ਨੂੰ ਆਗੂਆਂ ਵਲੋਂ ਮੰਗ ਪੱਤਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪਿੰਡ ਮਧੀਰ ਦੀ ਹਦੂਦ ਵਿਚ ਇਕ ਨਿੱਜੀ ਕੰਪਨੀ ਵਲੋਂ ਬੱਜਰੀ-ਲੁੱਕ ਮਿਕਸ ਪਲਾਂਟ ਲਗਾਏ ਜਾਣ ਦੀਆਂ ਮੁੱਢਲੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਬੀਤੇ ਦਿਨੀਂ ਪਿੰਡ ਮਧੀਰ ਵਾਸੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ | ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਕਤ ਪਲਾਂਟ ਉਨ੍ਹਾਂ ਦੇ ਪਿੰਡ ਦੇ ਰਿਹਾਇਸ਼ੀ ਜਗ੍ਹਾ ਨੇੜੇ ਹੀ ਹੈ | ਪਲਾਂਟ ਨੂੰ ਲਗਾਉਣ ਸਮੇਂ ਉਨ੍ਹਾਂ ਦੀ ਕੋਈ ਰਾਇ ਨਹੀਂ ਲਈ ਗਈ | ਪਲਾਂਟ ਵਿਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਾ ਕਾਰਨ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਹੈ | ਬਲਾਕ ਪ੍ਰਧਾਨ ਠਾਣਾ ਸਿੰਘ ਖ਼ਾਲਸਾ ਦਾ ਕਹਿਣਾ ਸੀ ਕਿ ਲੁੱਕ ਪਲਾਂਟ ਪਿੰਡ ਮਧੀਰ ਬਿਲਕੁੱਲ ਨਜ਼ਦੀਕ ਹੈ ਅਤੇ ਪਿੰਡ ਵਾਸੀਆਂ ਲਈ ਇਹ ਪਲਾਂਟ ਘਾਤਕ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਪਲਾਂਟ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤਾ ਜਾਵੇਗਾ | ਰੋਸ ਧਰਨੇ ਵਿਚ ਪਹੁੰਚੇ ਤਹਿਸੀਲਦਾਰ ਜਤਿੰਦਰਪਾਲ ਸਿੰਘ ਨੂੰ ਗ੍ਰਾਮ ਪੰਚਾਇਤ ਵਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਮੰਗ ਪੱਤਰ ਦਿੱਤਾ ਗਿਆ | ਤਹਿਸੀਲਦਾਰ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕਾ ਮੈਜਿਸਟ੍ਰੇਟ ਨੂੰ ਉਨ੍ਹਾਂ ਦਾ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਲਈ ਵਿਸ਼ਵਾਸ ਦਿੱਤਾ ਗਿਆ | ਇਸ ਮੌਕੇ ਜਗਦੀਪ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਲੱਭਾ ਸਿੰਘ ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਦੀਪਇੰਦਰ ਸਿੰਘ, ਡਾ. ਗੁਰਜੀਤ ਸਿੰਘ, ਰੱਤੂ ਸਿੰਘ, ਗੁਰਤੇਜ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ ਮਾਨ, ਜਗਦੀਪ ਸਿੰਘ ਭੁੱਲਰ, ਰਾਜਾ ਸਿਘ, ਜਸਵੀਰ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਹਰਮੇਲ ਸਿੰਘ, ਬੋਘਾ ਸਿੰਘ ਅਤੇ ਚੇਤ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਇਨਪੁਟਸ ਦੀ ਮਿਆਰੀ ਉਪਲਬਧਤਾ ਲਈ ਕੀਤੀ ਚੈਕਿੰਗ ਅਗਲੀ ਖ਼ਬਰ ... ਜਦੋਂ ਉਮੀਦਵਾਰ ਵਲੋਂ ਸਰਿੰਜਾਂ ਹੱਥ 'ਚ ਲੈ ਕੇ ਅਨੋਖੇ ਢੰਗ ਨਾਲ ਕੀਤਾ ਚੋਣ ਪ੍ਰਚਾਰ
Ad Position 24