08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

3704 ਅਧਿਆਪਕ ਯੂਨੀਅਨ ਵਲੋਂ ਬਦਲੀਆਂ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-3704 ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਨੂੰ ਲੈ ਕੇ ਗੰਭੀਰ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਬਣਾਈ ਗਈ ਆਨਲਾਈਨ ਬਦਲੀ ਨੀਤੀ ਅਨੁਸਾਰ ਹਰ ਸਾਲ ਜਨਵਰੀ ਮਹੀਨੇ ਵਿਚ ਬਦਲੀਆਂ ਦਾ ਪੋਰਟਲ ਖੋਲ੍ਹ ਕੇ ਨਵੇਂ ਸੈਸ਼ਨ ਅਰਥਾਤ ਅਪ੍ਰੈਲ ਮਹੀਨੇ ਤੋਂ ਪਹਿਲਾਂ-ਪਹਿਲਾਂ ਬਦਲੀਆਂ ਦਾ ਸਮੂਹ ਕੰਮ ਮੁਕੰਮਲ ਕੀਤਾ ਜਾਣਾ ਬਣਦਾ ਹੈ, ਤਾਂ ਜੋ ਸਕੂਲਾਂ ਵਿਚ ਪੜ੍ਹਾਈ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਦੂਰ-ਦੁਰਾਡੇ ਬੈਠੇ ਅਧਿਆਪਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ, ਪਰ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅੱਧਾ ਸਾਲ ਬੀਤ ਜਾਣ ਦੇ ਬਾਵਜੂਦ ਵੀ ਬਦਲੀਆਂ ਦੀ ਪ੍ਰਕਿਰਿਆ ਲਟਕਾਈ ਜਾ ਰਹੀ ਹੈ | ਭਾਵੇਂ ਵਿਭਾਗ ਵਲੋਂ ਪੋਰਟਲ ਖੋਲ੍ਹ ਦਿੱਤਾ ਗਿਆ ਹੈ, ਪਰ ਬਿਨਾਂ ਕਿਸੇ ਸਪੱਸ਼ਟ ਕਾਰਨ ਇਸ ਨੂੰ ਲਮਕਾਇਆ ਜਾ ਰਿਹਾ ਹੈ, ਜਿਸ ਨਾਲ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਨੇ ਕਿਹਾ ਕਿ ਅਨੇਕਾਂ ਅਧਿਆਪਕ ਆਪਣੇ ਘਰਾਂ ਤੋਂ ਸੈਂਕੜੇ ਕਿੱਲੋਮੀਟਰ ਦੂਰ-ਦੁਰਾਡੇ ਤੇ ਬਾਰਡਰ ਦੇ ਜ਼ਿਲਿ੍ਹਆਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਸੂਬਾ ਆਗੂ ਯਾਦਵਿੰਦਰ ਸਿੰਘ ਤੇ ਰਾਜੇਸ਼ਵਰ ਰਾਏ ਨੇ ਮੰਗ ਕੀਤੀ ਕਿ ਵਾਅਦੇ ਅਨੁਸਾਰ ਅੰਗਰੇਜ਼ੀ ਦੇ ਵੱਧ ਤੋਂ ਵੱਧ ਸਟੇਸ਼ਨ ਖੋਲ੍ਹ ਜਾਣ ਤਾਂ ਜੋ ਲੰਮੇ ਸਮੇਂ ਤੋਂ ਬਦਲੀਆਂ ਦੀ ਉਡੀਕ ਵਿਚ ਬੈਠੇ ਅੰਗਰੇਜ਼ੀ ਦੇ ਅਧਿਆਪਕ ਬਦਲੀਆਂ ਕਰਵਾ ਸਕਣ | ਯੂਨੀਅਨ ਆਗੂਆਂ ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਬਲਵੰਤ ਸਿੰਘ ਤੇ ਵਿਕਰਮ ਸਿੰਘ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ | ਜੇਕਰ ਵਿਭਾਗ ਵਲੋਂ ਹੋਰ ਦੇਰੀ ਕੀਤੀ ਗਈ ਤਾਂ ਯੂਨੀਅਨ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜ਼ਬੂਰ ਹੋਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਜਾਗਰੂਕਤਾ ਵਾਹਨ ਰਵਾਨਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਫਲੈਗ ਮਾਰਚ ਕੱਢਿਆ
Ad Position 24