ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ 15 ਤੋਂ ਉਮੀਦਵਾਰ ਬਿਮਲਾ ਦੇਵੀ ਪਤਨੀ ਕੇ.ਐੱਲ. ਮਹਿੰਦਰਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ ਹੈ | ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਵਿਚ ਵੀ ਅਕਾਲੀ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਕੇ.ਐੱਲ. ਮਹਿੰਦਰਾ, ਬੂੜ ਸਿੰਘ ਰਿਟਾ. ਬੈਂਕ ਮੈਨੇਜਰ, ਜਸਵੰਤ ਸਿੰਘ ਬੇਦੀ ਰਿਟਾ. ਬੈਂਕ ਮੈਨੇਜਰ, ਗੁਰਪਾਲ ਸਿੰਘ ਬਿੱਟੂ ਮਾਨ, ਪਿਆਰਾ ਸਿੰਘ, ਮਹਿੰਦਰ ਪਾਲ, ਤਿਲਕ ਰਾਜ, ਬਗਦਾਰ ਸਿੰਘ, ਪਵਨ ਕੁਮਾਰ, ਸੁਭਾਸ਼ ਚੰਦਰ, ਅਮਿਤ ਕੁਮਾਰ ਆਦ ਹਾਜ਼ਰ ਸਨ |