08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਾਜਪਾ ਉਮੀਦਵਾਰ ਸੁਰਜੀਤ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 21-05-2026
ਗਿੱਦੜਬਾਹਾ, 20 ਮਈ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਵਲੋਂ ਚੋਣ ਨਿਸ਼ਾਨ ਮਿਲਣ ਉਪਰੰਤ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਭਾਜਪਾ ਦੇ 2 ਨੰਬਰ ਵਾਰਡ ਤੋਂ ਉਮੀਦਵਾਰ ਸੁਰਜੀਤ ਸਿੰਘ ਘੋਨਾ ਮਾਮਾ ਵਲੋਂ ਸਵੇਰ ਹੁੰਦਿਆਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ | ਸੁਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਹ ਸਮਾਜ ਸੇਵਾ ਦੇ ਕੰਮਾਂ ਵਿਚ ਲੱਗੇ ਹੋਏ ਹਨ | ਇਸ ਵਾਰ ਉਸ ਨੂੰ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਵਕੀਲ ਪਿ੍ਤਪਾਲ ਸ਼ਰਮਾ ਵਲੋਂ ਪਾਰਟੀ ਟਿਕਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਪਾਰਟੀ ਵਲੋਂ ਟਿਕਟ ਦਿੱਤੀ ਗਈ ਹੈ, ਉਹ ਹਮੇਸ਼ਾ ਪਾਰਟੀ ਦੀਆਂ ਉਮੀਦਾਂ 'ਤੇ ਖ਼ਰ੍ਹਾ ਉਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਅਨੇਕਾਂ ਹੀ ਵਿਕਾਸ ਦੇ ਕੰਮ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਿਸੇ ਵੀ ਸਿਆਸੀ ਪਾਰਟੀ ਨੇ ਪਹਿਲ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸ਼ਹਿਰ ਦਾ ਬਹੁਪੱਖੀ ਵਿਕਾਸ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਸਥਾਨਕ ਸਰਕਾਰ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਜਸਵੀਰ ਸਿੰਘ ਮਾਨ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ 'ਚ ਰੀਪਬਲਿਕਨ ਪਾਰਟੀ ਆਫ਼ ਇੰਡੀਆ ਨੂੰ ਨਹੀਂ ਮਿਲੇਗਾ ਪਾਰਟੀ ਦਾ ਚੋਣ ਨਿਸ਼ਾਨ
Ad Position 24