08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 5 ਵਿਚ ਆਮ ਆਦਮੀ ਪਾਰਟੀ ਦਾ ਚੋਣ ਪ੍ਰਚਾਰ ਤੇਜ਼

Ad Position 21
No active advertisement
ਅਜੀਤ ਡੈਸਕ 21-05-2026
ਮਲੋਟ, 20 ਮਈ (ਪਾਟਿਲ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੰਤੋਸ਼ ਗਗਨੇਜਾ ਧਰਮ ਪਤਨੀ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਵਲੋਂ ਆਪਣੀਆਂ ਸਾਥਣਾਂ ਸਮੇਤ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਾਰਡ ਦੇ ਵੋਟਰਾਂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਸਮਰਥਨ ਦੀ ਅਪੀਲ ਕੀਤੀ | ਇਸ ਮੌਕੇ ਬਲਦੇਵ ਕੁਮਾਰ ਲਾਲੀ ਗਗਨੇਜਾ ਤੇ ਸੰਤੋਸ਼ ਗਗਨੇਜਾ ਨੇ ਕਿਹਾ ਕਿ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਸ਼ਹਿਰ ਤੇ ਵਾਰਡ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਿਜਲੀ, ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਹੈ, ਜਿਸ ਲਈ ਵਾਰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਉਮੀਦਵਾਰ ਸੰਤੋਸ਼ ਗਗਨੇਜਾ ਨੇ ਦਾਅਵਾ ਕੀਤਾ ਕਿ ਵਾਰਡ ਦੇ ਲੋਕ 26 ਮਈ ਨੂੰ ਹੋਣ ਵਾਲੀ ਵੋਟਿੰਗ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਭਾਰੀ ਸਮਰਥਨ ਦੇਣ ਲਈ ਤਿਆਰ ਹਨ | ਇਸ ਮੌਕੇ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਸਮੇਤ ਹੋਰ ਨੌਜਵਾਨ 'ਆਪ' ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 22 ਤੋਂ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਚੋਣ ਮੁਹਿੰਮ ਭਖੀ ਅਗਲੀ ਖ਼ਬਰ ਕਾਂਗਰਸੀ ਆਗੂਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ
Ad Position 24