08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 22 ਤੋਂ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਚੋਣ ਮੁਹਿੰਮ ਭਖੀ

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 22 ਤੋਂ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਬਬਲੂ ਬਰਾੜ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਰਾਂ ਨੂੰ ਮਿਲਦੇ ਹੋਏ | ਅਜੀਤ ਤਸਵੀਰ <br/> 21-05-2026
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਲੋਂ ਕਹਿਰ ਦੀ ਗਰਮੀ ਦਰਮਿਆਨ ਚੋਣ ਪ੍ਰਚਾਰ ਜਾਰੀ ਹੈ | ਜਿੱਥੇ ਗਰਮੀ ਕਰਕੇ ਤਾਪਮਾਨ ਬਹੁਤ ਵਧ ਚੁੱਕਿਆ ਹੈ, ਉੱਥੇ ਸਿਆਸੀ ਪਾਰਾ ਵੀ ਸਿਖ਼ਰ 'ਤੇ ਚੱਲ ਰਿਹਾ ਹੈ | ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੱਬਾਂ ਭਾਰ ਹਨ | ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਚੋਣ ਮੁਹਿੰਮ ਵੀ ਪੂਰੀ ਤਰ੍ਹਾਂ ਭਖ ਚੁੱਕੀ ਹੈ ਅਤੇ ਉਸ ਨੂੰ ਆਪਣੇ ਵਾਰਡ ਵਿਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਲੋਂ ਅੱਜ ਆਪਣੇ ਸਮਰਥਕਾਂ ਨਾਲ ਵਾਰਡ ਵਿਚ ਜਾ ਕੇ ਜਿੱਥੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ, ਉੱਥੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਤੇ ਆਮ ਆਦਮੀ ਪਾਰਟੀ ਦੀ ਜਿੱਤ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਲੋਕਾਂ ਵਿਚ ਭਗਵੰਤ ਮਾਨ ਸਰਕਾਰ ਦੀ ਲੋਕਪਿ੍ਅਤਾ ਬਹੁਤ ਵਧ ਗਈ ਹੈ | ਸਾਰੇ ਵਰਗਾਂ ਨੂੰ ਬਿਜਲੀ ਬਿੱਲ ਦੀ ਮੁਆਫ਼ੀ, 10 ਲੱਖ ਸਿਹਤ ਬੀਮਾ ਯੋਜਨਾ ਤੋਂ ਇਲਾਵਾ ਹੋਰ ਲੋਕ ਭਲਾਈ ਦੀਆਂ ਸਕੀਮਾਂ ਤੋਂ ਲੋਕ ਪ੍ਰਭਾਵਿਤ ਹਨ ਅਤੇ ਲਾਭ ਲੈ ਰਹੇ ਹਨ | ਇਸ ਤੋਂ ਇਲਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਵਿਚ ਸ਼ਹਿਰ 'ਚ ਵਿਕਾਸ ਕਾਰਜ ਵੀ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਉਹ ਆਪਣੇ ਵਾਰਡ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਪੂਰੀ ਮਿਹਨਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 16 ਤੋਂ 'ਆਪ' ਉਮੀਦਵਾਰ ਵਿਕਰਮ ਕੁਮਾਰ ਵਿੱਕੀ ਨੇ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰਬਰ 5 ਵਿਚ ਆਮ ਆਦਮੀ ਪਾਰਟੀ ਦਾ ਚੋਣ ਪ੍ਰਚਾਰ ਤੇਜ਼
Ad Position 24