16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਫ਼ਾਈ ਸੇਵਕਾਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਸਫ਼ਾਈ ਕਰਮਚਾਰੀਆਂ ਵਲੋਂ 16 ਦਿਨਾਂ ਤੋਂ ਧਰਨੇ 'ਤੇ ਬੈਠੇ ਹੋਏ ਹਨ ਅਤੇ ਸ਼ਹਿਰ ਵਿਚ ਕੂੜੇ ਦੀ ਪ੍ਰਬੰਧਾਂ ਦਾ ਬੁਰਾ ਹਾਲ ਹੈ | ਕੂੜੇ ਢੇਰ ਖਿੱਲਰ ਕੇ ਸੜਕਾਂ 'ਤੇ ਆ ਗਏ ਹਨ ਅਤੇ ਨਾਲੇ-ਨਾਲੀਆਂ ਵਿਚ ਕੂੜਾ ਇਕੱਠਾ ਹੋਣ ਕਰ ਕੇ ਗੰਦਾ ਪਾਣੀ ਸੜਕਾਂ 'ਤੇ ਜਮ੍ਹਾਂ ਹੋ ਗਿਆ ਹੈ | ਜਿਸ ਕਾਰਨ ਲੋਕਾਂ ਨੂੰ ਲੰਘਣਾ ਟੱਪਣਾ ਮੁਸ਼ਕਿਲ ਹੋ ਗਿਆ ਹੈ ਅਤੇ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ ਹੈ | ਗੰਦੇ ਪਾਣੀ ਵਿਚ ਡਿੱਗਣ ਕਾਰਨ ਲੋਕ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ | ਸਰਕੂਲਰ ਰੋਡ ਬਲਬੀਰ ਬਸਤੀ ਦੇ ਬਾਹਰ ਕਾਫ਼ੀ ਪਾਣੀ ਸੜਕ 'ਤੇ ਖੜ੍ਹਾ ਹੋਇਆ ਹੈ | ਮੁੱਖ ਸੜਕ ਹੋਣ ਕਾਰਨ ਇੱਥੇ ਵੱਡਾ ਜਾਮ ਲੱਗ ਰਿਹਾ ਹੈ | ਮਾਲ ਰੋਡ (ਠੰਡੀ ਸੜਕ) ਵੀ ਗੰਦੇ ਪਾਣੀ ਨਾਲ ਭਰੀ ਪਈ ਹੈ | ਸਬਜ਼ੀ ਆਦਿ ਲੈਣ ਲਈ ਲੋਕ ਖਾਸ ਕਰ ਕੇ ਔਰਤਾਂ ਨੂੰ ਇਥੇ ਪੈਦਲ ਤੁਰਨਾ ਪੈਂਦਾ ਹੈ, ਜਿਸ ਕਾਰਨ ਉਹ ਗੰਦੇ ਪਾਣੀ ਵਿਚ ਤੁਰਨ ਲਈ ਮਜਬੂਰ ਹੋ ਰਹੀਆਂ ਹਨ | ਸ਼ਹਿਰ ਵਾਸੀਆਂ ਵਿਚ ਕੂੜੇ ਦੇ ਢੇਰਾਂ ਤੇ ਨਾਲਿਆਂ ਦੇ ਗੰਦੇ ਪਾਣੀ ਤੋਂ ਆ ਰਹੀ ਬਦਬੋ ਕਾਰਨ ਰਹਿਣਾ ਮੁਸ਼ਕਿਲ ਹੋ ਰਿਹਾ ਹੈ | ਜਿਸ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਵਾਗਤ ਕੂੜੇ ਦੇ ਟੋਕਰਿਆਂ ਨਾਲ ਕਰਨ ਦਾ ਐਲਾਨ ਕੀਤਾ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮਿਊਾਸੀਪਲ ਕਮੇਟੀ ਦੀਆਂ ਚੋਣਾਂ ਲਈ ਖੜੇ੍ਹ ਉਮੀਦਵਾਰ ਵੀ ਲੋਕਾਂ ਤੱਕ ਪਹੁੰਚਣ ਤੋਂ ਡਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਹੜੇ ਮੂੰਹ ਨਾਲ ਲੋਕਾਂ ਅੱਗੇ ਜਾਣ | ਜਦੋਂ ਕਿ ਲੋਕ ਇੰਨੀ ਵੱਡੀ ਸਮੱਸਿਆ ਨਾਲ ਜੂਝ ਰਹੇ ਹਨ | ਉਧਰ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ 16 ਦਿਨਾਂ ਤੋਂ ਉਹ ਲਗਾਤਾਰ ਧਰਨੇ 'ਤੇ ਬੈਠੇ ਹਨ, ਪ੍ਰੰਤੂ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ | ਸੰਤ ਰਾਮ ਪ੍ਰਧਾਨ, ਅਸ਼ੋਕ ਸਾਰਵਾਨ ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ, ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ 18 ਤੇ 20 ਮਈ ਨੂੰ ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਸੀ ਜੋ ਕਿ ਬੇਸਿੱਟਾ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਟਾਲ ਮਟੋਲ ਕਰ ਰਹੀ ਹੈ | ਜੋ ਕਿ ਉਹ ਹੁਣ ਬਰਦਾਸ਼ਤ ਨਹੀਂ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਡਾ. ਕੁਲਵਿੰਦਰ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ ਧਨੌਲਾ, ਸ਼ਮਸ਼ੇਰ ਸਿੰਘ ਕਿੰਗਰਾ ਐਸ.ਕੇ.ਐਮ, ਸੁਖਜਿੰਦਰ ਸਿੰਘ ਤੂੰਬੜਭੰਨ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਾ ਬਲੂਮਿੰਗਡੇਲ ਸਕੂਲ 'ਚ ਮਾਂ ਦੇ ਪਵਿੱਤਰ ਰਿਸ਼ਤੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਅਗਰਵਾਲ ਸਭਾ ਵਲੋਂ ਦਸਵੀਂ ਜਮਾਤ ਦੀ ਪੰਜਾਬ ਭਰ 'ਚੋਂ ਅੱਵਲ ਹਰਲੀਨ ਦਾ ਸਨਮਾਨ <br/>
Ad Position 24