16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੇਅਦਬੀ ਦੇ ਮਾਮਲੇ 'ਚ ਜਥੇਬੰਦੀਆਂ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਮਲੋਟ, 21 ਮਈ (ਪਾਟਿਲ)-ਮਲੋਟ ਦੇ ਵਾਰਡ ਨੰਬਰ 10 ਵਿਖੇ 30 ਅਪ੍ਰੈਲ ਨੂੰ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਲਈ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਦੀ 22 ਮਈ ਨੂੰ ਹੋਣ ਵਾਲੀ ਮੀਟਿੰਗ ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਚਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਨਸਾਫ਼ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿਚ ਬਾਬਾ ਬਚਿੱਤਰ ਸਿੰਘ ਗੁਰੂ ਯੋਧਾ ਕਾ ਵਾਲੇ, ਬਾਬਾ ਸੋਹਨ ਸਿੰਘ ਅਰਨੀਵਾਲਾ, ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵਾਲੇ, ਬਾਬਾ ਸ਼ਰਨਜੀਤ ਸਿੰਘ ਡੱਬਵਾਲੀ ਢਾਬ, ਬਾਬਾ ਅੰਮਿ੍ਤਪਾਲ ਸਿੰਘ ਨਾਨਕਸਰ ਵਾਲੇ, ਭਾਈ ਸਾਹਿਬ ਸੁਖਦੇਵ ਸਿੰਘ ਵਾਈਸ ਮੈਨੇਜਰ ਅਤੇ ਚਰਨਜੀਤ ਸਿੰਘ ਖ਼ਾਲਸਾ ਨੂੰ ਸ਼ਾਮਿਲ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ 22 ਮਈ ਨੂੰ ਮੀਟਿੰਗ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਣੀ ਸੀ, ਪਰ ਅੱਜ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਵਲੋਂ ਆਪਣੇ ਦਫ਼ਤਰ ਬੁਲਾ ਕੇ ਜਾਣਕਾਰੀ ਦਿੱਤੀ ਗਈ ਕਿ ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਜਾਂਚ ਦੀ ਤਫ਼ਤੀਸ਼ ਪੂਰੀ ਨਹੀਂ ਹੋ ਸਕੀ, ਇਸ ਲਈ ਕੁਝ ਹੋਰ ਸਮਾਂ ਦਿੱਤਾ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡਾ. ਗਿੱਲ ਨੇ ਕਿਹਾ ਕਿ ਕਮੇਟੀ ਦੇ ਆਦੇਸ਼ਾਂ ਅਨੁਸਾਰ ਹੀ 22 ਮਈ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 5 ਜੂਨ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਲੋਕ ਹਿਤਾਂ ਵਾਲੇ ਫ਼ੈਸਲਿਆਂ ਨੂੰ ਤਰਜੀਹ ਦਿੱਤੀ: ਸੂਬਾ ਸਿੰਘ ਬਾਦਲ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚੋਣਾਂ ਵਾਲੇ ਦਿਨ ਪ੍ਰਚਾਰ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
Ad Position 24