16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ ਦੇ ਚੋਣ ਪ੍ਰਚਾਰ 'ਚ ਜੁਟੇ ਸਮਰਥਕ

Ad Position 21
repet_subhas-goyals [Copy P29]
ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ, ਰਾਜ ਕੁਮਾਰ ਮੇਲੂ ਭਟੇਜਾ ਅਤੇ ਹੋਰ ਸਮਰਥਕ ਚੋਣ ਪ੍ਰਚਾਰ ਦੌਰਾਨ | ਅਜੀਤ ਤਸਵੀਰ <br/> 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ ਜੋ ਕਿ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ | ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਅੰਜੂ ਭਟੇਜਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 13 ਤੋਂ ਚੋਣ ਮੈਦਾਨ ਵਿਚ ਹਨ | ਉਨ੍ਹਾਂ ਆਪਣੇ ਸਮਰਥਕਾਂ ਸਮੇਤ ਵਾਰਡ ਵਿਚ ਚੋਣ ਪ੍ਰਚਾਰ ਕੀਤਾ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ | ਉਨ੍ਹਾਂ ਵੋਟਰਾਂ ਨੂੰ ਆਪਣੇ ਹੱਕ ਵਿਚ ਪ੍ਰੇਰਿਆ ਅਤੇ ਕਿਹਾ ਕਿ ਜੇਕਰ ਵੋਟਰਾਂ ਨੇ ਮੌਕਾ ਦਿੱਤਾ ਤਾਂ ਉਹ ਆਪਣੇ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ | ਰਾਜ ਕੁਮਾਰ ਭਟੇਜਾ ਨੇ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮਲੋਟ ਰੋਡ ਨੂੰ ਬਣਾਉਣ ਤੋਂ ਇਲਾਵਾ ਸ਼ਹਿਰ ਦੇ ਹੋਰ ਕਾਰਜ ਕਰਵਾਉਣ ਲਈ ਉਨ੍ਹਾਂ ਹਮੇਸ਼ਾ ਅੱਗੇ ਹੋ ਕੇ ਰੋਲ ਨਿਭਾਇਆ ਹੈ, ਜਿਸ ਕਰਕੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਲੋਕਾਂ ਨੇ ਸਾਥ ਦੇਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਡਾ ਮਕਸਦ ਵਾਰਡ ਸਮੇਤ ਸਮੁੱਚੇ ਸ਼ਹਿਰ ਦੇ ਵਸਨੀਕਾਂ ਲਈ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿਚ ਜਿਤਾ ਕੇ ਨਗਰ ਕੌਂਸਲਰ ਦੇ ਰੂਪ ਵਿਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਦੀ ਚੋਣ ਮੁਹਿੰਮ ਨੇ ਜ਼ੋਰ ਫ਼ੜਿਆ ਅਗਲੀ ਖ਼ਬਰ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਜਸਪ੍ਰੀਤ ਸਿੰਘ ਜੱਸੂ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ
Ad Position 24