ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਵਸਨੀਕ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਆਲਮ 'ਚ ਖ਼ੁਦਕਸ਼ੀ ਕਰਕੇ ਆਪਣੀ ਜਾਨ ਗੁਆ ਲਈ | ਮਿ੍ਤਕ ਦੀ ਪਹਿਚਾਣ ਜਲਾਲੇਆਣਾ ਰੋਡ ਕੋਟਕਪੂਰਾ ਦੇ ਵਸਨੀਕ ਸਤਵੀਰ ਸਿੰਘ (35) ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਤਵੀਰ ਸਿੰਘ ਮਾਨਸਿਕ ਰੂਪ ਵਿਚ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ | ਪੁਲਿਸ ਕਰਮਚਾਰੀਆਂ ਨੇ ਦੱਸਿਆ ਹੈ ਕਿ ਉਸ ਨੇ ਡਿਊਟੀ ਦੌਰਾਨ ਹੀ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਪਾਵਰਕਾਮ ਗਰਿੱਡ ਨੇੜੇ ਇਕ ਦਰੱਖ਼ਤ ਨਾਲ ਲਮਕ ਕੇ ਖੁਦਕੁਸ਼ੀ ਕਰ ਲਈ | ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪਾਵਰਕਾਮ 'ਚ ਠੇਕੇ 'ਤੇ ਡਿਊਟੀ ਕਰ ਰਿਹਾ ਸੀ ਅਤੇ ਵਰਤਮਾਨ ਸਮੇਂ ਵਿਚ ਉਸ ਦੀ ਡਿਊਟੀ ਬਿਜਲੀ ਗਰਿੱਡ ਉਪਰ ਲੱਗੀ ਹੋਈ ਸੀ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਦੇ ਏ.ਐਸ.ਆਈ ਸਤੀਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜੇ 'ਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ | ਤਫਤੀਸ਼ੀ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਭੇਜੀ ਗਈ ਹੈ | ਉਪਰੰਤ ਬਣਦੀ ਅਗਲੇਰੀ ਅਮਲ 'ਚ ਲਿਆਂਦੀ ਜਾਵੇਗੀ |